18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਿੱਖਿਆ ਬਲਾਕ ਮਸੀਤਾਂ ਦੇ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸ਼ੁਰੂ

Ad Position 21
No active advertisement
ਅਜੀਤ ਡੈਸਕ 05-02-2026
ਸੁਲਤਾਨਪੁਰ ਲੋਧੀ, 4 ਫ਼ਰਵਰੀ (ਪ.ਪ. ਰਾਹੀਂ)- ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਹਾਇਤਾ ਨਾਲ ਤੀਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ, ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਦੇਖ-ਰੇਖ ਹੇਠ ਸਿੱਖਿਆ ਬਲਾਕ ਮਸੀਤਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਦੂਜੇ ਫੇਜ਼ ਦਾ ਦੋ ਰੋਜ਼ਾ ਸਮੱਰਥ ਪ੍ਰੋਜੈਕਟ ਤਹਿਤ ਸੈਮੀਨਾਰ ਬਲਾਕ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਇਆ | ਉਕਤ ਦੋ ਰੋਜ਼ਾ ਵਰਕਸ਼ਾਪ 'ਚ ਬਲਾਕ ਦੇ ਅਧਿਆਪਕਾਂ ਨੇ ਭਾਗ ਲਿਆ | ਇਸ ਦੌਰਾਨ ਸਮੱਰਥ ਨਾਲ ਸਬੰਧਿਤ ਤੀਸਰੀ ਤੋਂ ਪੰਜਵੀਂ ਕਲਾਸ ਦੇ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਵੱਖ-ਵੱਖ ਟੀਚਿਆਂ ਤੇ ਗਤੀਵਿਧੀਆਂ ਸੰਬੰਧੀ ਰਿਸੋਰਸ ਪਰਸਨ ਦੇ ਤੌਰ ਬੀ. ਆਰ. ਸੀ. ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਬਰਿੰਦਰ ਮਾਨ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖ਼ੂਬੀ ਢੰਗ ਨਾਲ ਰਿਸੋਰਸ ਪਰਸਨ ਵੱਲੋਂ ਦਿੱਤੇ ਗਏ | ਇਸ ਮੌਕੇ ਹਰਵਿੰਦਰ ਜੀਤ ਕੌਰ ਸੀ. ਐੱਚ. ਟੀ., ਬਲਵਿੰਦਰ ਸਿੰਘ ਸੀ. ਐੱਚ. ਟੀ., ਰਜਿੰਦਰ ਸਿੰਘ ਐਚ.ਟੀ., ਕਮਲਜੀਤ ਸਿੰਘ, ਭੁਪਿੰਦਰ ਸਿੰਘ, ਹੈੱਡ ਟੀਚਰ ਕੁਲਦੀਪ ਠਾਕੁਰ, ਰਾਜੂ ਜੈਨਪੁਰ, ਭੁਪਿੰਦਰ ਸਿੰਘ ਜੈਨਪੁਰ, ਚੰਦਨ ਮਨਚੰਦਾ, ਹਰਵਿੰਦਰ ਸਿੰਘ, ਹੈੱਡ ਟੀਚਰ ਕੁਲਵਿੰਦਰ ਕੌਰ, ਹੈੱਡ ਟੀਚਰ ਮਨਜੀਤ ਕੌਰ, ਹੈੱਡ ਟੀਚਰ ਚਰਨਜੀਤ ਕੌਰ, ਕੁਲਦੀਪ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਬਲਜੀਤ ਕੌਰ, ਸ਼ਾਲਿਨੀ, ਬਲਜੀਤ ਕੌਰ, ਜਗਮੋਹਨ ਸਿੰਘ, ਸੁਖਨਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸੁਖਵਿੰਦਰ ਸਿੰਘ, ਰਕੇਸ਼ ਕੁਮਾਰ, ਰਾਧੇ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਲਗਾਇਆ ਕੈਂਪ <br/> ਅਗਲੀ ਖ਼ਬਰ ਆਰਥਿਕ ਨੀਤੀਆਂ 'ਚ ਕਾਰਪੋਰੇਟ ਤੇ ਖੇਤੀਬਾੜੀ ਖੇਤਰ ਲਈ ਬਣਾਏ ਗਏ ਦੋਹਰੇ ਮਾਪਦੰਡ ਨੂੰ ਤੁਰੰਤ ਖ਼ਤਮ ਕੀਤਾ ਜਾਵੇ - ਸੰਤ ਸ...
Ad Position 24