18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਲਗਾਇਆ ਕੈਂਪ <br/>

Ad Position 21
No active advertisement
ਅਜੀਤ ਡੈਸਕ 05-02-2026
ਭੁਲੱਥ, 4 ਫਰਵਰੀ (ਮਨਜੀਤ ਸਿੰਘ ਰਤਨ)- ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਨਗਰ ਪੰਚਾਇਤ ਭੁਲੱਥ ਦੀ ਵਾਰਡ ਨੰਬਰ 1 ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪ੍ਰਧਾਨ ਰਸ਼ਪਾਲ ਸ਼ਰਮਾ ਸਮੇਤ ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਕੌਂਸਲਰ ਕੁਲਵਿੰਦਰ ਕੌਰ ਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਸੋਨੂੰ ਨੇ ਹਾਜ਼ਰੀ ਭਰੀ ਅਤੇ ਕਰਮਚਾਰੀਆਂ ਦੀ ਸਹਾਇਤਾ ਨਾਲ ਵਾਰਡ ਨਿਵਾਸੀਆਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਏ | ਆਗੂਆਂ ਨੇ ਦੱਸਿਆ ਕਿ ਕਾਰਡ ਧਾਰਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰਨ ਵਿਚ ਸਹਾਇਕ ਸਾਬਤ ਹੋਣਗੇ | ਪ੍ਰਧਾਨ ਰਸ਼ਪਾਲ ਸ਼ਰਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਕਾਰਡ ਬਣਾਏ ਜਾਣ ਤੋਂ ਵਾਂਝਾ ਨਾ ਰਹੇ, ਇਸ ਲਈ ਭੁਲੱਥ ਦੀਆਂ ਵੱਖ-ਵੱਖ ਵਾਰਡਾਂ ਵਿਚ ਲਗਾਤਾਰ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ 'ਚ ਇੱਕ ਇਤਿਹਾਸਕ ਤੇ ਕ੍ਰਾਂਤੀਕਾਰੀ ਕਦਮ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ 'ਚ ਕੈਂਪਾਂ ਵਿਚ ਸ਼ਮੂਲੀਅਤ ਕਰਕੇ ਆਪਣੇ ਕਾਰਡ ਬਣਵਾਉਣ ਤਾਂ ਜੋ ਇਸ ਮਹੱਤਵਪੂਰਨ ਯੋਜਨਾ ਦਾ ਪੂਰਾ ਲਾਭ ਲਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ, ਸੱਚਾਈ ਦੀ ਵੱਡੀ ਜਿੱਤ -ਮੀਰੇ, ਸੰਧੂ, ਅਮਰਕੋਟ <br/> ਅਗਲੀ ਖ਼ਬਰ ਸਿੱਖਿਆ ਬਲਾਕ ਮਸੀਤਾਂ ਦੇ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸ਼ੁਰੂ
Ad Position 24