18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਮੱਲ੍ਹਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 05-02-2026
ਸੁਲਤਾਨਪੁਰ ਲੋਧੀ, 4 ਫਰਵਰੀ (ਥਿੰਦ)- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਥਾਪਿਤ ਕੀਤੀ ਗਈ ਰਾਸ਼ਟਰੀ ਪੱਧਰ ਦੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਕਪੂਰਥਲਾ ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਈ ਗਈ ਚੈਂਪੀਅਨਸ਼ਿਪ ਵਿਚ 9 ਮੈਡਲ ਜਿੱਤ ਕੇ ਬੱਲੇ ਬੱਲੇ ਕਰਵਾਈ | ਅਕੈਡਮੀ ਦੇ ਮੁੱਖ ਕੋਚ ਜਸਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਏਕਮਜੋਤ ਸਿੰਘ ਨੇ ਅੰਡਰ 15 ਵਿਚ ਸਿੰਗਲ ਦਾ ਖ਼ਿਤਾਬ ਲਗਾਤਾਰ ਦੂਜੇ ਸਾਲ ਆਪਣੇ ਨਾਮ ਕੀਤਾ | ਇਸੇ ਤਰ੍ਹਾਂ ਅੰਡਰ 15 ਲੜਕਿਆਂ ਡਬਲ ਵਿਚ ਏਕਮਜੋਤ ਤੇ ਅਰਵਿਨ ਸਿੰਘ ਨੇ ਗੋਲਡ ਮੈਡਲ ਜਿੱਤਿਆ | ਇਸ ਤੋਂ ਇਲਾਵਾ ਜੈਸਮੀਨ ਕੌਰ, ਦੇਵਿਕਾ ਤੇ ਸਾਣਵੀ ਮੋਗਲਾ ਨੇ ਵੀ ਆਪਣੇ ਆਪਣੇ ਈਵੈਂਟ ਵਿਚ ਗੋਲਡ ਮੈਡਲ ਤੇ ਸਿਲਵਰ ਮੈਡਲ ਜਿੱਤ ਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਜੇਤੂ ਖਿਡਾਰੀਆਂ ਦਾ ਸਨਮਾਨ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਚੀਫ਼ ਸਕੱਤਰ ਸ਼੍ਰੀ ਰਿਤੀਂ ਖ਼ੰਨਾ, ਵਾਈਸ ਚੀਫ਼ ਸੈਕਟਰੀ ਚਿਤਰੰਜਨ ਬਾਂਸਲ ਤੇ ਕਪੂਰਥਲਾ ਬੈਡਮਿੰਟਨ ਐਸੋਸੀਏਸ਼ਨ ਦੇ ਚੀਫ਼ ਸੈਕਟਰੀ ਸ ਰੋਹਿਤ ਜੈਨ ਵੱਲੋਂ ਕੀਤਾ ਗਿਆ | ਇਸ ਮੌਕੇ ਗਗਨ ਦੀਪ ਸਿੰਘ ਗੱਗੀ ਆਰ.ਸੀ.ਐਫ., ਨਵੀਨ ਫਗਵਾੜਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਦੀ ਇਸ ਪ੍ਰਾਪਤੀ 'ਤੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਮਨਮੋਹਨ ਸਿੰਘ ਕੁੰਦਨ ਟੀ ਵੀ ਵਾਲੇ, ਨੰਬਰਦਾਰ ਸੁਰਿੰਦਰਪਾਲ ਸਿੰਘ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੰਬਰਦਾਰਾਂ ਦੇ ਮਾਣ ਭੱਤੇ ਦੀ ਰਕਮ ਤੁਰੰਤ ਉਨ੍ਹਾਂ ਦੇ ਖਾਤਿਆਂ 'ਚ ਪਾਵੇ- ਜਰਨੈਲ ਸਿੰਘ ਬਾਜਵਾ <br/> ਅਗਲੀ ਖ਼ਬਰ ਯੂਥ ਸ਼੍ਰੋਮਣੀ ਅਕਾਲੀ ਦਲ ਨੇ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਖ਼ੁਸ਼ੀ 'ਚ ਲੱਡੂ ਵੰਡੇ <br/>
Ad Position 24