18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਰਕਾਰ ਨੰਬਰਦਾਰਾਂ ਦੇ ਮਾਣ ਭੱਤੇ ਦੀ ਰਕਮ ਤੁਰੰਤ ਉਨ੍ਹਾਂ ਦੇ ਖਾਤਿਆਂ 'ਚ ਪਾਵੇ- ਜਰਨੈਲ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਨੰਬਰਦਾਰ ਐਸੋਸੀਏਸ਼ਨ ਕਪੂਰਥਲਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਾਲ ਵਿਭਾਗ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤਹਿਸੀਲ ਕਪੂਰਥਲਾ ਤੇ ਸਬ ਤਹਿਸੀਲ ਢਿਲਵਾਂ ਦੇ ਨੰਬਰਦਾਰਾਂ ਦੇ ਲਗਭਗ 9 ਮਹੀਨੇ ਦੀ ਮਾਣਭੱਤੇ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਾਈ ਜਾਵੇ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਸਰਕਾਰ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਤੇ ਦੂਜੇ ਪਾਸੇ ਨੰਬਰਦਾਰਾਂ ਨੂੰ ਪ੍ਰਤੀ ਮਹੀਨਾ ਦਿੱਤੇ ਜਾਂਦੇ ਮਾਣ ਭੱਤੇ ਦੀ ਪਿਛਲੇ 9 ਮਹੀਨਿਆਂ ਦੀ ਅਦਾਇਗੀ ਨਹੀਂ ਹੋਈ ਜਿਸ ਨੂੰ ਲੈ ਕੇ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਦੇ ਆਗੂਆਂ ਵਲੋਂ ਬਹੁਤ ਸਾਰੇ ਵਾਅਦੇ ਕੀਤੇ ਗਏ ਪਰ ਸਰਕਾਰ ਦੇ 4 ਸਾਲ ਦਾ ਰਾਜ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੇ ਮਾਣ ਭੱਤੇ ਦੀ ਅਦਾਇਗੀ ਤੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਨੰਬਰਦਾਰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ 'ਚ ਸਮਾਜਿਕ ਵਿਗਿਆਨ 'ਤੇ ਅਕਾਦਮਿਕ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਮੱਲ੍ਹਾਂ ਮਾਰ...
Ad Position 24