ਡਡਵਿੰਡੀ, 4 ਫਰਵਰੀ (ਦਿਲਬਾਗ ਸਿੰਘ ਝੰਡ)- ਨੇੜਲੇ ਪਿੰਡ ਮੋਠਾਂਵਾਲਾ ਵਿਖੇ ਭਗਤ ਧੰਨਾ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਬਕਾ ਪੰਚਾਇਤ ਸਕੱਤਰ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਅਖੰਡ ਪਾਠ ਦਾ ਭੋਗ ਪਾਇਆ ਗਿਆ, ਉਪਰੰਤ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਭਾਈ ਗੁਰਮੁਖ ਸਿੰਘ ਕਪੂਰਥਲੇ ਵਾਲਿਆਂ ਦੇ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ, ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਸਾਹਿਬ ਵਾਲਿਆਂ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ | ਭਾਈ ਸੁਖਦੇਵ ਸਿੰਘ ਨੇ ਕਥਾ ਕੀਤੀ | ਇਸ ਮੌਕੇ ਸਾਬਕਾ ਪੰਚਾਇਤ ਸਕੱਤਰ ਅਵਤਾਰ ਸਿੰਘ, ਬਲਵਿੰਦਰ ਸਿੰਘ, ਪੂਰਨ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜਿੰਦਰ ਸਿੰਘ, ਕਰਨਪ੍ਰੀਤ ਸਿੰਘ, ਅਰਵਿੰਦਰਪਾਲ ਸਿੰਘ, ਅਨਮੋਲ ਸਿੰਘ, ਕੀਰਤਪਾਲ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਜੀਤ ਸਿੰਘ ਔਜਲਾ, ਸਾਬਕਾ ਸਰਪੰਚ ਸੁਖਦੇਵ ਸਿੰਘ ਕਮਾਲਪੁਰ, ਨੰਬਰਦਾਰ ਹਰਵੰਤ ਸਿੰਘ, ਗਿਆਨੀ ਜਰਨੈਲ ਸਿੰਘ ਮੋਠਾਂਵਾਲਾ, ਪੁਸ਼ਪਿੰਦਰ ਸਿੰਘ ਤੇ ਪਰਜਿੰਦਰ ਸਿੰਘ ਸੰਧਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |