22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਹਿਲਾ ਕਾਂਗਰਸ ਦੀ ਸਾਬਕਾ ਬਲਾਕ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਲ <br/>

Ad Position 21
No active advertisement
ਅਜੀਤ ਡੈਸਕ 06-02-2026
ਫਗਵਾੜਾ, 5 ਫਰਵਰੀ (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਸੁਮਨ ਸ਼ਰਮਾ ਸਾਬਕਾ ਬਲਾਕ ਪ੍ਰਧਾਨ ਮਹਿਲਾ ਕਾਂਗਰਸ ਤੇ ਗੁਰਚਰਨ ਸਿੰਘ ਸੋਨੂੰ ਗੋਬਿੰਦਪੁਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਅਤੇ ਸੂਬਾ ਬੁਲਾਰੇ ਹਰਨੂਰ ਸਿੰਘ (ਹਰਜੀ) ਮਾਨ ਹਲਕਾ ਇੰਚਾਰਜ ਫਗਵਾੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ | ਮਾਨ ਨੇ ਕਿਹਾ ਕਿ ਲੋਕ ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੇ ਇਮਾਨਦਾਰ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਤਵਿੰਦਰ ਰਾਮ, ਗੁਰਦੀਪ ਸਿੰਘ ਦੀਪਾ, ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਸੁਸ਼ੀਲ, ਵਿਕੀ ਸੂਦ ਡਿਪਟੀ ਮੇਅਰ, ਸੀਮਾ ਰਾਣਾ, ਨਵਨੀਤ ਉੱਪਲ, ਮਦਨ ਲਾਲ, ਅਮਰਿੰਦਰ ਸਿੰਘ, ਯੂਥ ਬਲਾਕ ਕੋਆਰਡੀਨੇਟਰ, ਅਜੈ ਕੁਮਾਰ ਹੈਪੀ ਬਲਾਕ ਕਮੇਟੀ ਮੈਂਬਰ, ਸਤੀਸ਼ ਬੰਟੀ, ਸ਼ਮਸ਼ੇਰ ਸਿੰਘ, ਰਵਿੰਦਰ ਬੇਦੀ, ਪਿ੍ੰਸ ਐਮ.ਸੀ., ਓਮ ਪ੍ਰਕਾਸ਼ ਬਿੱਟੂ, ਰਣਜੀਤ ਸਿੰਘ ਫ਼ਤਿਹ, ਰਜਨੀਸ਼ ਪ੍ਰਭਾਕਰ, ਹਰਪ੍ਰੀਤ ਕੌਰ, ਮਨਜੀਤ ਕੌਰ, ਪ੍ਰੀਤੀ ਸ਼ਰਮਾ ਅਤੇ ਹੋਰ ਪਾਰਟੀ ਵਰਕਰ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਕੁੱਟਮਾਰ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ
Ad Position 24