22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਪੁਰ ਲੋਧੀ, 5 ਫਰਵਰੀ (ਥਿੰਦ, ਨਰੇਸ਼ ਹੈਪੀ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ, ਬੀਜ ਐਕਟ ਤੇ ਹੋਰ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਪੂਰਥਲਾ ਵਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਕੋਸਦਿਆਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ ਤੇ ਬੀਜ ਐਕਟ ਨੂੰ ਤੁਰੰਤ ਰੱਦ ਕੀਤਾ ਜਾਵੇ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੰਭੂ-ਖਨੌਰੀ ਬਾਰਡਰ 'ਤੇ ਹੋਏ ਨੁਕਸਾਨ ਦੀ ਭਰਪਾਈ ਤੇ ਹੜ੍ਹ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਕਾਸ਼ਤਕਾਰ ਨੂੰ ਦਿੱਤਾ ਜਾਵੇ | ਇਸ ਪ੍ਰਦਰਸ਼ਨ ਵਿਚ ਜ਼ੋਨ ਬਾਬਾ ਬੀਰ ਸਿੰਘ ਪ੍ਰਧਾਨ ਪਿਆਰਾ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਜਗਤਾਰ ਸਿੰਘ ਸੁਖਵਿੰਦਰ ਸਿੰਘ ਮੋਮੀ, ਜ਼ੋਨ ਮੀਰੀ ਪੀਰੀ ਗੁਰਸਰ ਪ੍ਰਧਾਨ ਹਰਵਿੰਦਰ ਸਿੰਘ ਉੱਚਾ, ਵੀਰ ਸਿੰਘ, ਹਰਜੀਤ ਸਿੰਘ ਦੇਸਲ, ਹਰਵਿੰਦਰ ਸਿੰਘ ਦੇਸਲ, ਜ਼ੋਨ ਨਡਾਲਾ ਨਿਸ਼ਾਨ ਸਿੰਘ, ਸਕੱਤਰ ਬਲਦੇਵ ਸਿੰਘ, ਗੁਰਵਿੰਦਰ ਸਿੰਘ, ਗੱਗੀ ਹਮੀਰਾ, ਕਮਲਜੀਤ ਸਿੰਘ, ਜ਼ੋਨ ਸੁਲਤਾਨਪੁਰ ਲੋਧੀ ਮਲਕੀਤ ਸਿੰਘ ਫੱਤੇਵਾਲ, ਭਜਨ ਸਿੰਘ ਖਿਜਰਪੁਰ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਤਰਸੇਮ ਸਿੰਘ ਮੰਡ ਸਾਗਰਾਂ, ਮਹਿੰਦਰ ਸਿੰਘ, ਜ਼ੋਨ ਬਾਬਾ ਬੰਦਾ ਸਿੰਘ ਬਹਾਦਰ, ਜੋਗਾ ਸਿੰਘ ਪ੍ਰਧਾਨ, ਪਿਆਰਾ ਸਿੰਘ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜ਼ੋਨ ਭਾਈ ਡੱਲਾ ਜੀ ਪਰਮਜੀਤ ਸਿੰਘ, ਹਾਕਮ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਭਜਨ ਸਿੰਘ, ਬੀਬੀ ਨਿਰਮਲ ਕੌਰ ਬਾਮੂੰਵਾਲ, ਗੁਰਮੀਤ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਰਣਧੀਰਪੁਰ ਆਦਿ ਹਾਜ਼ਰ ਸਨ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਕੁਮਾਰ ਜੱਜ ਤੇ ਇੰਸਪੈਕਟਰ ਹਰਿੰਦਰ ਸਿੰਘ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਮੰਗ ਪੱਤਰ ਲਿਆ |

Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ 'ਚ ਮਹਿਲਾ ਲਾਪਤਾ ਅਗਲੀ ਖ਼ਬਰ ਮਹਿਲਾ ਕਾਂਗਰਸ ਦੀ ਸਾਬਕਾ ਬਲਾਕ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਲ <br/>
Ad Position 24