22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭੇਦਭਰੇ ਹਾਲਾਤ 'ਚ ਮਹਿਲਾ ਲਾਪਤਾ

Ad Position 21
No active advertisement
ਅਜੀਤ ਡੈਸਕ 06-02-2026
ਫਗਵਾੜਾ, 5 ਫਰਵਰੀ (ਹਰਜੋਤ ਸਿੰਘ ਚਾਨਾ)- ਇੱਥੇ ਬੰਗਾ ਰੋਡ 'ਤੇ ਸਥਿਤ ਮਾਰਬਲ ਰਿਸੋਰਟ ਤੋਂ ਵੀਰਵਾਰ ਤੜਕੇ ਇੱਕ ਮਹਿਲਾ ਭੇਦ ਭਰੇ ਹਾਲਾਤ 'ਚ ਲਾਪਤਾ ਹੋ ਗਈ | ਜਾਣਕਾਰੀ ਦਿੰਦਿਆਂ ਮਹਿਲਾ ਦੇ ਪਤੀ ਬੰਟੀ ਸ਼ਰਮਾ ਨੇ ਦੱਸਿਆ ਕਿ ਮਾਰਬਲ ਰਿਸੋਰਟ 'ਚ ਉਨ੍ਹਾਂ ਦੀ ਭਤੀਜੀ ਦੇ ਵਿਆਹ ਦਾ ਸਮਾਗਮ ਚੱਲ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਰੀਨਾ ਰਾਤ ਕਰੀਬ 1 ਵੱਜ ਕੇ 51 ਮਿੰਟ 'ਤੇ ਅਚਾਨਕ ਲਾਪਤਾ ਹੋ ਗਈ | ਘਟਨਾ ਰਿਸੋਰਟ 'ਚ ਲੱਗੇ ਕੈਮਰਿਆਂ 'ਚ ਕੈਦ ਤਾਂ ਹੋਈ ਹੈ ਪਰ ਫ਼ੁਟੇਜ 'ਚ ਵੀ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ | ਬੰਟੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਸ਼ਾਦੀ ਨੂੰ 18 ਸਾਲ ਹੋ ਚੁੱਕੇ ਹਨ ਤੇ ਉਨ੍ਹਾਂ ਦਾ 17 ਸਾਲ ਦਾ ਇੱਕ ਪੁੱਤਰ ਵੀ ਹੈ | ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਘਰੇਲੂ ਝਗੜੇ ਜਾਂ ਆਪਸੀ ਵਿਵਾਦ ਤੋਂ ਇਨਕਾਰ ਕੀਤਾ ਹੈ | ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਵਲੋਂ ਆਗਾਮੀ ਵਿੱਦਿਅਕ ਸੈਸ਼ਨ ਲਈ ਬਲਾਕਾਂ ਨੂੰ ਪੁਸਤਕਾਂ ਦੀ ਸਪਲਾਈ ਦੇਣ ਦਾ ਕੰਮ ਸ਼ੁਰ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/>
Ad Position 24