22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਵਲੋਂ ਆਗਾਮੀ ਵਿੱਦਿਅਕ ਸੈਸ਼ਨ ਲਈ ਬਲਾਕਾਂ ਨੂੰ ਪੁਸਤਕਾਂ ਦੀ ਸਪਲਾਈ ਦੇਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 06-02-2026
ਕਪੂਰਥਲਾ, 5 ਫਰਵਰੀ (ਅਮਰਜੀਤ ਕੋਮਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਸੈਸ਼ਨ 2026-27 ਲਈ ਪੁਸਤਕਾਂ ਦੀ ਸਪਲਾਈ ਦੇਣ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ | ਇਸੇ ਸਬੰਧ ਵਿਚ ਅੱਜ ਬੋਰਡ ਦੇ ਖੇਤਰੀ ਦਫ਼ਤਰ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ-1 ਕਪੂਰਥਲਾ ਰਜੇਸ਼ ਕੁਮਾਰ ਨੇ ਆਗਾਮੀ ਵਿੱਦਿਅਕ ਸੈਸ਼ਨ ਲਈ ਪਾਠ ਪੁਸਤਕਾਂ ਦੀ ਪਹਿਲੀ ਕਿਸ਼ਤ ਪ੍ਰਾਪਤ ਕੀਤੀ | ਪੁਸਤਕਾਂ ਦੀ ਗੱਡੀ ਬਲਾਕ-1 ਦੇ ਸਕੂਲਾਂ ਲਈ ਰਵਾਨਾ ਕਰਨ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਮੈਨੇਜਰ ਤਜਿੰਦਰ ਸ਼ਰਮਾ, ਡਿਪਟੀ ਮੈਨੇਜਰ ਜੋਗਿੰਦਰ ਕੌਰ, ਜ਼ਿਲ੍ਹਾ ਨੋਡਲ ਅਫ਼ਸਰ (ਪਾਠ ਪੁਸਤਕਾਂ) ਦੀਪਕ ਮਰਵਾਹਾ, ਸ਼ੇਖੂਪੁਰ ਦੇ ਸੈਂਟਰ ਹੈੱਡ ਟੀਚਰ ਜੈਮਲ ਸਿੰਘ, ਖੈੜਾ ਦੋਨਾ ਦੇ ਸੈਂਟਰ ਹੈੱਡ ਟੀਚਰ ਅਜੀਤ ਸਿੰਘ, ਕਮਲਦੀਪ ਬਾਵਾ, ਸ਼ਿਵ ਕੁਮਾਰ ਪਾਲ, ਅਵਦੇਸ਼ ਕੁਮਾਰ, ਜਸ਼ਨਪ੍ਰੀਤ ਸਿੰਘ, ਪੰਕਜ, ਬੋਰਡ ਦੇ ਕਰਮਚਾਰੀ ਸੀਨੀਅਰ ਸਹਾਇਕ ਮਾਘ ਸਿੰਘ, ਸੀਨੀਅਰ ਸਹਾਇਕ ਸੰਜੀਵ ਕੁਮਾਰ, ਜੂਨੀਅਰ ਸਹਾਇਕ ਅਸ਼ੋਕ ਕੁਮਾਰ, ਪੈਕਰ ਚਰਨਜੀਤ ਸਿੰਘ, ਗੁਰਪਾਲ ਸਿੰਘ, ਰਘੂ ਸ਼ਰਮਾ, ਮਨਸੂਰ ਅਲੀ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਬੀ.ਪੀ.ਈ.ਓ. ਰਜੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੀਆਂ ਹਦਾਇਤਾਂ ਅਨੁਸਾਰ ਉਹ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ 'ਚ ਵਿਦਿਆਰਥੀਆਂ ਤੱਕ ਪਾਠ ਪੁਸਤਕਾਂ ਪਹੁੰਚਾਉਣਾ ਦਾ ਕੰਮ ਜੰਗ ਪੱਧਰ 'ਤੇ ਸ਼ੁਰੂ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਹੈਰੋਇਨ ਅਤੇ 6 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ ਅਗਲੀ ਖ਼ਬਰ ਭੇਦਭਰੇ ਹਾਲਾਤ 'ਚ ਮਹਿਲਾ ਲਾਪਤਾ
Ad Position 24