22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵਲੋਂ ਨੋ ਵਰਕ ਡੇ

Ad Position 21
No active advertisement
ਅਜੀਤ ਡੈਸਕ 06-02-2026
ਭੁਲੱਥ, 5 ਫਰਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਬਾਰ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿਚ ਅਦਾਲਤ ਦੇ ਕੰਮਕਾਜ ਦਾ ਬਾਈਕਾਟ ਕਰਕੇ ਨੋ ਵਰਕ ਡੇ ਕੀਤਾ ਗਿਆ | ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਭਰ ਦੀਆਂ ਸਾਰੀਆਂ ਬਾਰ ਐਸੋਸੀਏਸ਼ਨ ਵੱਲੋਂ ਵਰਚੂਅਲ ਮੀਟਿੰਗ ਕਰਕੇ ਪੂਰੇ ਪੰਜਾਬ ਭਰ ਦੀਆਂ ਅਦਾਲਤਾਂ ਦੇ ਕੰਮਕਾਜ ਦਾ ਬਾਈਕਾਟ ਕਰਨ ਦਾ ਫ਼ੈਸਲਾ 5 ਫਰਵਰੀ ਲੈ ਕੇ 7 ਫਰਵਰੀ ਤੱਕ ਲਗਾਤਾਰ ਤਿੰਨ ਦਿਨ ਤੱਕ ਚੱਲੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਦੇ ਵਕੀਲਾਂ ਵਲੋਂ ਬਹੁਤ ਲੰਮੇ ਸਮੇਂ ਤੋਂ ਹਾਈਕੋਰਟ ਵਲੋਂ ਹੇਠਲੀਆਂ ਅਦਾਲਤਾਂ ਵਿਚ ਐਕਸ਼ਨ ਪਲਾਨ ਕੇਸ, ਫ਼ੌਜਦਾਰੀ ਕੇਸਾਂ ਵਿਚ ਡਿਫੈਂਸ ਵਕੀਲ ਨਿਯੁਕਤ ਕਰਨ ਤੇ ਗ੍ਰਾਮੀਣ ਨਿਆਲਿਆ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਸ ਦੇ ਸਬੰਧ ਵਿਚ ਰਾਜ ਭਰ ਦੇ ਵਕੀਲਾਂ ਵਲੋਂ ਪੰਜਾਬ ਤੇ ਹਾਈਕੋਰਟ ਦੇ ਚੀਫ਼ ਜਸਟਿਸ ਨਾਲ ਮੁਲਾਕਾਤ ਕਰਕੇ ਮੰਗਾਂ ਮਨਵਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਹਾਈਕੋਰਟ ਵਲੋਂ ਪੰਜਾਬ ਭਰ ਦੇ ਵਕੀਲਾਂ ਨੂੰ ਮਿਲਣ ਲਈ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਜਿਸ ਕਰਕੇ ਬੀਤੇ ਦਿਨੀਂ ਪੰਜਾਬ ਭਰ ਦੇ ਵਕੀਲਾਂ ਦੀ ਹੋਈ ਵਰਚੂਅਲ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ, ਕਿ ਸਾਰੇ ਰਾਜ ਦੀਆਂ ਅਦਾਲਤਾਂ ਦੇ ਕੰਮ ਕਾਜ ਦਾ ਬਾਈਕਾਟ ਤਿੰਨ ਦਿਨਾਂ ਦੇ ਲਈ 5 ਫਰਵਰੀ ਤੋਂ 7 ਫਰਵਰੀ ਤੱਕ ਕੀਤਾ ਜਾਵੇਗਾ ਜਿਸ ਤਹਿਤ ਅੱਜ ਇਹ ਹੜਤਾਲ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜੇਕਰ ਵਕੀਲਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਲ ਤੋਂ ਪੂਰੇ ਪੰਜਾਬ 'ਚ ਵਕੀਲਾਂ ਵੱਲੋਂ ਕੋਰਟ ਕੰਪਲੈਕਸਾਂ 'ਚ ਧਰਨੇ ਦਿੱਤੇ ਜਾਣਗੇ | ਇਸ ਮੌਕੇ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਤੋਂ ਇਲਾਵਾ ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਅੰਮਿ੍ਤਪਾਲ ਸਿੰਘ ਬੇਦੀ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਪਰਵਿੰਦਰ ਸਿੰਘ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਨਵਨੀਤ ਸਹਿਗਲ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਪਲਕ, ਏਕਤਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿਭਾਗਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਅਗਲੀ ਖ਼ਬਰ 50 ਗ੍ਰਾਮ ਹੈਰੋਇਨ ਅਤੇ 6 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ
Ad Position 24