ਕਪੂਰਥਲਾ, 5 ਫਰਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਕਰਵਾਏ ਗਏ ਸੰਪੂਰਨਤਾ ਅਭਿਆਨ ਸਨਮਾਨ ਤੇ ਅਕਾਂਸ਼ਾ ਹਾਟ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਦੇ ਆਖਰੀ ਦਿਨ ਸਰਬਜੀਤ ਸਿੰਘ ਲੁਬਾਣਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਤੇ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸਥਾਨਕ ਉਤਪਾਦਾਂ, ਸਰਕਾਰੀ ਯੋਜਨਾਵਾਂ ਤੇ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਬਹੁਤ ਹੀ ਰੀਝ ਨਾਲ ਦੇਖਿਆ | ਐਸਪੀਰੈਸ਼ਨਲ ਬਲਾਕ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਇਨ੍ਹਾਂ ਮਹਿਮਾਨਾਂ ਨੇ ਸੰਪੂਰਨਤਾ ਅਭਿਆਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਲੋਕ ਹਿੱਤ 'ਚ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਐਸਪੀਰੇਸ਼ਨਲ ਬਲਾਕ ਪੋ੍ਰਗਰਾਮਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨਾ ਤੇ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਜੀਵਨ ਗੁਣਵੱਤਾ 'ਚ ਸੁਧਾਰ ਲਿਆਉਣਾ ਹੈ | ਸਮਾਗਮ ਦੌਰਾਨ ਵਰਿੰਦਰਪਾਲ ਸਿੰਘ ਬਾਜਵਾ, ਸੱਜਣ ਸਿੰਘ ਚੀਮਾ ਤੇ ਕਰਮਬੀਰ ਸਿੰਘ ਚੰਦੀ ਨੇ ਸਿੱਖਿਆ ਵਿਭਾਗ, ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਫ਼ਰੰਟ ਲਾਈਨ ਵਰਕਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸੇ ਦੌਰਾਨ ਹੀ ਸਿਹਤ ਵਿਭਾਗ ਵਲੋਂ 'ਬੇਟੀ ਪੜ੍ਹਾਓ, ਬੇਟੀ ਬਚਾਓ' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲੋਕਾਂ 'ਚ ਜਾਗਰੂਕਤਾ ਪੈਦਾ ਕਰਦੀਆਂ ਹਨ | ਇਸੇ ਦੌਰਾਨ ਹੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਕਿਹਾ ਕਿ ਭਵਿੱਖ ਵਿਚ ਵੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਪ੍ਰੋਗਰਾਮ ਕਰਵਾਏ ਜਾਣਗੇ | ਉਨ੍ਹਾਂ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ, ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸ਼ਨ, ਜੈਮਲ ਸਿੰਘ, ਸੰਤੋਖ ਸਿੰਘ ਮੱਲ੍ਹੀ, ਜਸਪ੍ਰੀਤ ਕੌਰ (ਤਿੰਨੇ ਸੈਂਟਰ ਹੈੱਡ ਟੀਚਰ), ਸ਼ਹਿਬਾਜ਼ ਖ਼ਾਨ, ਮੁਨੱਜਾ ਇਰਸ਼ਾਦ, ਕੁਲਦੀਪ ਕੌਰ, ਰਚਨਾ ਪੁਰੀ, ਏ.ਡੀ.ਸੀ. ਦਫ਼ਤਰ ਦੇ ਸੁਪਰਡੈਂਟ ਸਾਹਿਲ ਓਬਰਾਏ, ਮੈਡੀਕਲ ਅਫ਼ਸਰ ਡਾ. ਰਾਜ ਸੋਢੀ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀ.ਸੀ.ਸੀ. ਕੋਆਰਡੀਨੇਟਰ ਜੋਤੀ ਆਨੰਦ, ਬੀ.ਈ.ਈ. ਮੋਨਿਕਾ, ਬੀ.ਈ.ਈ. ਨੀਤੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |