ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਵਲੋਂ ਪੋਸਟ ਮਾਸਟਰ ਤੇ ਗ੍ਰਾਮੀਣ ਡਾਕ ਸੇਵਕ ਦੀ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ ਤੇ ਇਨ੍ਹਾਂ ਦੋਵਾਂ ਪੋਸਟਾਂ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 14 ਫਰਵਰੀ ਨਿਸ਼ਚਿਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਨ ਸ਼ਰਮਾ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਘੱਟੋ ਘੱਟ 10ਵੀਂ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ ਹੱਦ 18 ਤੋਂ 40 ਸਾਲ ਦਰਮਿਆਨ ਹੋਵੇ ਉਹ ਹੀ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਕੋਈ ਵੀ ਪੇਪਰ ਨਹੀਂ ਲਿਆ ਜਾਵੇਗਾ ਤੇ ਸਿੱਧਾ ਮੈਰਿਟ ਦੇ ਆਧਾਰ 'ਤੇ ਸਿਲੈੱਕਸ਼ਨ ਹੋਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਇਨ੍ਹਾਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ | ਰਾਜਨ ਸ਼ਰਮਾ ਨੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਦਫ਼ਤਰ ਜਾਂ ਹੈਲਪ ਲਾਈਨ ਨੰਬਰ 98882-19247 'ਤੇ ਸੰਪਰਕ ਕੀਤਾ ਜਾਵੇ |