ਹੈਰੋਇਨ ਸਮੇਤ ਇਕ ਕਾਬੂ
ਅਜੀਤ ਡੈਸਕ
06-02-2026
ਕਪੂਰਥਲਾ, 5 ਫਰਵਰੀ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਮੇਲ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ਣ ਗੁਰਬਚਨ ਕੌਰ ਵਾਸੀ ਨਵਾਂ ਪਿੰਡ ਭੱਠੇ ਦੀ ਜਾਂਚ ਦੌਰਾਨ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਗਿਆ ਹੈ |