22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਭੋਗਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 8 ਨੂੰ

Ad Position 21
No active advertisement
ਅਜੀਤ ਡੈਸਕ 06-02-2026

ਜਲੰਧਰ, 5 ਫਰਵਰੀ (ਐੱਮ. ਐੱਸ. ਲੋਹੀਆ) - ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਲੋਂ ਪਿੰਡ ਨੰਗਲ ਫੀਦਾ, ਡਾਕਖਾਨਾ ਸਲਾਲਾ, ਸਬ ਤਹਿਸੀਲ ਭੋਗਪੁਰ ਵਿਖੇ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ 8 ਫਰਵਰੀ, ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਕੈਂਪ ਕੈਨੇਡਾ ਵਾਸੀ ਰਤਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀ ਗਈ ਮਾਇਕ ਸਹਾਇਤਾ ਨਾਲ ਉਨ੍ਹਾਂ ਦੇ ਪਿਤਾ ਸਵਰਗਵਾਸੀ ਗੁਰਬਚਨ ਸਿੰਘ ਰੰਧਾਵਾ, ਮਾਤਾ ਸਵਰਗਵਾਸੀ ਬੀਬੀ ਮਹਿੰਦਰ ਕੌਰ ਰੰਧਾਵਾ ਅਤੇ ਭੂਆ ਕਰਤਾਰ ਕੌਰ ਦੀ ਯਾਦ 'ਚ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ, ਅੱਖਾਂ ਦੇ ਮਾਹਿਰ ਡਾ. ਨਵਨੀਤ ਗਰਗ ਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਆਪ੍ਰੇਸ਼ਨ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ 'ਚ ਮੁਫ਼ਤ ਕੀਤੇ ਜਾਣਗੇ ਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਮੋਦੀ ਨੇ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ- ਗਗਨ, ਖਿੰਡਾ, ਝੰਡੂਵਾਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24