22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਹਿੰਦੂ ਕੰਨਿਆ ਕਾਲਜ 'ਚ ਵਿਦਿਆਰਥੀ ਉਤਸਵ 8 ਨੂੰ - ਪਿ੍ੰਸੀਪਲ ਡਾ. ਅਰਚਨਾ ਗਰਗ <br/>

Ad Position 21
No active advertisement
ਅਜੀਤ ਡੈਸਕ 06-02-2026
ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ 8 ਫਰਵਰੀ ਨੂੰ ਸਵੇਰੇ 10 ਵਜੇ ਕਾਲਜ ਦੇ ਵਿਹੜੇ ਵਿਚ ਵਿਦਿਆਰਥੀ ਉਤਸਵ ਸਬੰਧੀ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਦੱਸਿਆ ਕਿ ਇਸ ਉਤਸਵ ਵਿਚ ਵਿਦਿਆਰਥਣਾਂ ਵਲੋਂ ਬਣਾਏ ਗਏ ਪਹਿਰਾਵੇ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਡਿਜ਼ਾਈਨਰ ਪ੍ਰਦਰਸ਼ਨੀ ਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਜਾਵੇਗੀ | ਇਸ ਤੋਂ ਇਲਾਵਾ ਫੂਡ ਸਟਾਲਾਂ ਵਿਚ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤੂਆਂ ਸ਼ਾਮਲ ਕੀਤੀਆਂ ਜਾਣਗੀਆਂ | ਗੇਮ ਜ਼ੋਨ ਵਿਦਿਆਰਥੀ ਉਤਸਵ ਦਾ ਮੁੱਖ ਆਕਰਸ਼ਣ ਹੋਵੇਗੀ | ਇਸੇ ਦੌਰਾਨ ਹੀ ਚਾਈਲਡ ਆਫ਼ ਦਾ ਡੇਅ, ਕਪਿਲ ਆਫ਼ ਦਾ ਡੇਅ, ਗਰੇਸ ਆਫ਼ ਦੇ ਡੇਅ ਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਜਾਣਗੇ | ਪਿ੍ੰਸੀਪਲ ਨੇ ਦੱਸਿਆ ਕਿ ਵਿਦਿਆਰਥੀ ਉਤਸਵ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ <br/> ਅਗਲੀ ਖ਼ਬਰ ਨਰਿੰਦਰ ਮੋਦੀ ਨੇ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ- ਗਗਨ, ਖਿੰਡਾ, ਝੰਡੂਵਾਲ
Ad Position 24