ਕਾਲਾ ਸੰਘਿਆਂ, 5 ਫਰਵਰੀ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਕਾਰਜਕਾਰੀ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਦੀ ਅਗਵਾਈ ਹੇਠ ਕਾਲਜ ਦੇ ਐਨ.ਐਨ.ਐਸ ਵਿਭਾਗ ਵੱਲੋਂ ਸੱਤ ਦਿਨਾਂ ਵਿਸ਼ੇਸ਼ ਕੈਂਪ ਬੜੇ ਉਤਸ਼ਾਹ ਤੇ ਸਫਲਤਾ ਨਾਲ ਮੁਕੰਮਲ ਹੋ ਗਿਆ | ਵਲੰਟੀਅਰਜ਼ ਨੇ ਜੋਸ਼ ਤੇ ਭਾਰੀ ਉਤਸ਼ਾਹ ਨਾਲ ਸਮਾਜਿਕ ਕਾਰਜਾਂ ਵਿਚ ਭਾਗ ਲਿਆ ਅਤੇ ਐਨ. ਐਨ. ਐਸ. ਵੱਲੋਂ ਗੋਦ ਲਏ ਪਿੰਡ ਚਿੱਟੀ ਦੀਆਂ ਗਲੀਆਂ ਦੀ ਸਫ਼ਾਈ ਕੀਤੀ ਤੇ ਲੋਕਾਂ ਨੂੰ ਸਾਫ਼ ਸੁਥਰੇ ਰਹਿਣ ਲਈ ਪ੍ਰੇਰਿਆ | ਇਸ ਤੋਂ ਇਲਾਵਾ ਕਾਲਜ ਕੈਂਪਸ ਦੀ ਸਫ਼ਾਈ, ਗਮਲਿਆਂ ਦੀ ਸਫ਼ਾਈ, ਪੋਸਟਰ ਮੇਕਿੰਗ ਮੁਕਾਬਲੇ, ਸਿਹਤ ਜਾਣਕਾਰੀ ਲਈ ਡਾਕਟਰਾਂ ਦੇ ਲੈਕਚਰ, ਏਡਜ਼ ਸਬੰਧੀ ਰੈਲੀ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਦੌਰਾਨ ਭਾਗ ਲੈਣੇ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸ਼ੀਲਡਾਂ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅਜਿਹੇ ਕੈਂਪ ਰਾਸ਼ਟਰੀ ਸੇਵਾ, ਅਪਣਾ ਪਨ ਤੇ ਮਨੁੱਖਤਾ ਦੀ ਸੇਵਾ ਸਿਖਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਮਾਜ ਸੇਵਾ ਵਿਚ ਨਿਰੰਤਰ ਯੋਗਦਾਨ ਪਾਉਣ ਲਈ ਪ੍ਰੇਰਿਆ | ਕੈਂਪ ਦੌਰਾਨ ਇੰਚਾਰਜ ਡਾ. ਕੁਲਵਿੰਦਰ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸਵੱਛਤਾ ਹੀ ਸੇਵਾ ਦੇ ਤਹਿਤ , ਸਫ਼ਾਈ ਰੱਖਣੀ ਤੇ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਬਾਰੇ ਜਾਗਰੂਕ ਕਰਨਾ ਹੀ ਇਸ ਕੌਮੀ ਸੇਵਾ ਯੋਜਨਾ ਦਾ ਮੁੱਖ ਮਕਸਦ ਹੈ | ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਇੰਜ. ਸੀਤਲ ਸਿੰਘ ਸੰਘਾ, ਡਾਇਰੈਕਟਰ ਡਾ. ਰਾਮ ਮੂਰਤੀ, ਮੈਡਮ ਸੂਜਨ, ਮੈਡਮ ਰਜਨੀ ਸਮੂਹ ਸਟਾਫ਼ ਮੈਂਬਰ ਅਤੇ ਵਲੰਟੀਅਰਜ਼ ਹਾਜ਼ਰ ਸਨ |