22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੰਤ ਬਾਬਾ ਗੋਬਿੰਦ ਦਾਸ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-02-2026
ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਇਲਾਕੇ ਦੀ ਛਿੰਝ ਕਮੇਟੀ ਵੱਲੋਂ ਸੰਤ ਬਾਬਾ ਗੋਬਿੰਦ ਦਾਸ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਸੰਤ ਬਾਬਾ ਦੇਸ ਰਾਜ ਦੀ ਰਹਿਨੁਮਾਈ ਹੇਠ ਵੱਡਾ ਛਿੰਝ ਮੇਲਾ ਗੋਬਿੰਦਪੁਰਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਨਾਮਵਰ ਪਹਿਲਵਾਨਾਂ ਨੇ ਇਸ ਛਿੰਝ ਮੇਲੇ ਵਿਚ ਆਪਣੇ ਜੌਹਰ ਦਿਖਾਏ | ਮੇਲੇ ਦੀ ਆਰੰਭਤਾ ਡੇਰਾ ਸੰਤ ਬਾਬਾ ਗੋਬਿੰਦ ਦਾਸ ਦੇ ਗੱਦੀਨਸ਼ੀਨ ਸੰਤ ਬਾਬਾ ਦੇਸ ਰਾਜ ਨੇ ਪਹਿਲਵਾਨਾਂ ਨੂੰ ਆਸ਼ੀਰਵਾਦ ਦੇ ਕੇ ਕਰਵਾਈ | ਪਟਕੇ ਦੀ ਕੁਸ਼ਤੀ ਤੀਰਥ ਮਾਹਲਾ ਤੇ ਮਨਜੀਤ ਸਿੰਘ ਮਲਕਪੁਰ ਖੰਨਾ ਵਿਚਕਾਰ ਹੋਈ ਜਿਸ ਵਿਚ ਤੀਰਥ ਮਾਹਲਾ ਜੇਤੂ ਰਿਹਾ ਜਿਸ ਨੂੰ ਨਗਦ ਰਾਸ਼ੀ ਨਾਲ ਨਿਵਾਜਿਆ ਗਿਆ | ਉਪ ਜੇਤੂ ਪਹਿਲਵਾਨ ਨੂੰ ਵੀ ਪ੍ਰਬੰਧਕਾਂ ਵੱਲੋਂ ਉਚਿੱਤ ਨਗਦ ਰਾਸ਼ੀ ਨਾਲ ਨਿਵਾਜਿਆ ਗਿਆ | ਹੋਰਨਾਂ ਕੁਸ਼ਤੀਆਂ ਵਿਚ ਪਹਿਲਵਾਨਾਂ ਨੇ ਆਪਣੇ ਜੌਹਰ ਦਿਖਾਏ | ਇਸ ਮੌਕੇ ਜੇਤੂ ਤੇ ਉਪ ਜੇਤੂ ਪਹਿਲਵਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਵੱਲੋਂ ਸਹਿਯੋਗ ਦੇਣ ਵਾਲੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗਿਆਨ ਸਿੰਘ ਖੇੜਾ, ਮੇਅਰ ਰਾਮਪਾਲ ਉੱਪਲ, ਅਰਜਨ ਸੁਧੀਰ, ਦਵਿੰਦਰ ਸਿੰਘ ਨੰਗਲ, ਮਨਦੀਪ ਸਿੰਘ ਖੇੜਾ, ਬਾਵਾ ਸਿੰਘ, ਡਾ: ਹਰਬੰਸ ਸਿੰਘ, ਗੁਰਦੀਪ ਸਿੰਘ ਖੇੜਾ, ਰਣਜੀਤ ਸਿੰਘ ਜੀਤੀ ਖੇੜਾ, ਸੰਦੀਪ ਸਿੰਘ, ਮਨਦੀਪ ਸਿੰਘ, ਹਰਜਿੰਦਰ ਸਿੰਘ ਨੰਗਲ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 12 ਫਰਵਰੀ ਦੀ ਕੌਮੀ ਹੜਤਾਲ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫ਼ੈਸਲਾ ਅਗਲੀ ਖ਼ਬਰ ਸਫ਼ਾਈ ਰੱਖਣੀ ਤੇ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਬਾਰੇ ਜਾਗਰੂਕ ਕਰਨਾ ਹੀ ਕੌਮੀ ਸੇਵਾ ਯੋਜਨਾ ਦਾ ਮੁੱਖ ਮਕਸਦ-ਡਾ. ਕੁਲਵ...
Ad Position 24