22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 12 ਫਰਵਰੀ ਦੀ ਕੌਮੀ ਹੜਤਾਲ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਪੁਰ ਲੋਧੀ, 5 ਫਰਵਰੀ (ਪ.ਪ.)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ 12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕੌਮੀ ਹੜਤਾਲ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਮੱਲ੍ਹੀ ਨੇ ਬੋਲਦਿਆਂ ਕਿਹਾ ਕਿ ਸੂਬਾ ਤੇ ਕੇਂਦਰੀ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੇਂਡੂ ਤੇ ਬਾਰਡਰ ਏਰੀਆ ਦਾ ਭੱਤਾ ਵੀ ਸਰਕਾਰ ਜਾਮ ਕਰਕੇ ਬੈਠੀ ਹੈ | ਇਸ ਮੌਕੇ ਇਕੱਤਰ ਹੋਏ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ 12 ਫਰਵਰੀ ਦੀ ਕੌਮੀ ਹੜਤਾਲ ਵਿਚ ਕਪੂਰਥਲਾ ਜ਼ਿਲੇ੍ਹ ਦੇ ਸਮੁੱਚੇ ਮੁਲਾਜ਼ਮ ਵੱਧ ਚੜ੍ਹ ਕੇ ਹਿੱਸਾ ਲੈਣਗੇ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਪਾਜ ਉਧੇੜਨਗੇ | ਇਸ ਮੌਕੇ ਮਹਾਰਾਸ਼ਟਰ ਵਿਖੇ ਹੋਈ 18ਵੀਂ ਨੈਸ਼ਨਲ ਕਾਨਫ਼ਰੰਸ ਵਿਚ ਪਾਸ ਕੀਤੇ ਗਏ ਮਤਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸਾਥੀ ਪਿ੍ੰਸੀਪਲ ਪਿਆਰਾ ਸਿੰਘ ਤੇ ਕਾਮਰੇਡ ਜਸਪਾਲ ਸਿੰਘ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੰਦੀ ਬੂਲਪੁਰ, ਪ੍ਰਦੀਪ ਸਿੰਘ ਘੁੰਮਾਣ ਤਲਵੰਡੀ ਚੌਧਰੀਆਂ, ਸੁਰਿੰਦਰ ਸਿੰਘ ਔਜਲਾ, ਮਾਸਟਰ ਨਰੇਸ਼ ਕੋਹਲੀ, ਪਰਮਿੰਦਰ ਸਿੰਘ ਆਰ.ਸੀ.ਐਫ., ਦੇਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਤੇ ਜੋਗਿੰਦਰ ਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵ. ਬੀਬੀ ਵਿਜੇ ਰਾਣੀ ਨੂੰ ਨਿੱਘੀ ਸ਼ਰਧਾਂਜਲੀ... ਅਗਲੀ ਖ਼ਬਰ ਸੰਤ ਬਾਬਾ ਗੋਬਿੰਦ ਦਾਸ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ <br/>
Ad Position 24