22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ 'ਚ ਕੱਲ੍ਹ ਕਰਵਾਈ ਜਾਵੇਗੀ ਅਧਿਆਪਕ ਮਾਪੇ ਮਿਲਣੀ- ਇੰਚਾਰਜ ਜਗਤਾਰ ਸਿੰਘ <br/>

Ad Position 21
No active advertisement
ਅਜੀਤ ਡੈਸਕ 06-02-2026
ਭੁਲੱਥ, 5 ਫਰਵਰੀ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਸਬ-ਡਵੀਜ਼ਨ ਕਸਬਾ ਭੁਲੱਥ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 7 ਫਰਵਰੀ ਨੂੰ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਕਰਵਾਈ ਜਾਵੇਗੀ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਵੱਧ ਤੋਂ ਵੱਧ ਪੜ੍ਹਾਈ ਵੱਲ ਪ੍ਰੇਰਿਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਾਲਾਨਾ ਪੇਪਰ ਬਹੁਤ ਨਜ਼ਦੀਕ ਆ ਰਹੇ ਹਨ, ਜਿਸ ਕਰਕੇ ਬੱਚਿਆਂ ਨੂੰ ਪੜ੍ਹਾਈ ਵੱਲ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾਣ ਵਾਲੀਆਂ ਬੱਚਿਆਂ ਨੂੰ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ ਤੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਦੌਰਾਨ ਸਕੂਲ ਦੀ ਸਮੂਹ ਮੈਨੇਜਮੈਂਟ ਕਮੇਟੀ ਮੈਂਬਰਾਂ ਤੋਂ ਇਲਾਵਾ ਭੁਲੱਥ ਦੇ ਮੋਹਤਬਰ ਪਤਵੰਤੇ ਲੋਕਾਂ ਵਲੋਂ ਵੀ ਸ਼ਿਰਕਤ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਆਯੂਸ਼ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਤੇ ਜੋਗਿੰਦਰ ਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵ. ਬੀਬੀ ਵਿਜੇ ਰਾਣੀ ਨੂੰ ਨਿੱਘੀ ਸ਼ਰਧਾਂਜਲੀ...
Ad Position 24