ਨਡਾਲਾ, 5 ਫਰਵਰੀ (ਰਘਬਿੰਦਰ ਸਿੰਘ)- ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕੱਲ 7 ਫਰਵਰੀ ਸਵੇਰੇ 10 ਤੋ 1 ਵਜੇ ਤੱਕ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਬਾਬਾ ਸਾਧੂ ਸਿੰਘ ਰਾਏਪੁਰ ਅਰਾਈਆਂ ਵਾਲਿਆਂ ਨੇ ਦੱਸਿਆ ਕਿ ਇਸ ਸੰਬੰਧੀ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ 10:00 ਤੋਂ 1:00 ਵਜੇ ਕੀਰਤਨ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ ਤੇ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਬਾਉਲੀ ਸਾਹਿਬ ਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਾਲ ਨਿਹਾਲ ਕਰਨਗੇ | ਉਪਰੰਤ ਇਲਾਕੇ ਦੇ ਸਹਿਯੋਗ ਨਾਲ ਇਕੱਤਰ ਕੀਤਾ ਦੇਸੀ ਘਿਉ ਦਾ ਟਰੱਕ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਨੂੰ ਰਵਾਨਾ ਕਰਨਗੇ |