22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪਿੰਡ ਰਾਏਪੁਰ ਰਾਈਆਂ ਵਿਖੇ ਸ਼ਹੀਦ ਲਾਂਸ ਨਾਇਕ ਸਵਰਨ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਰਕ ਸਥਾਪਿਤ <br/>

Ad Position 21
No active advertisement
ਪਿੰਡ ਰਾਏਪੁਰ ਰਾਈਆਂ ਵਿਖੇ ਲਾਂਸ ਨਾਇਕ ਸਵਰਨ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਰਕ ਸਥਾਪਿਤ ਕਰਨ ਮੌਕੇ ਪਿੰਡ ਦੇ ਸਰਪੰਚ ਵਰਿੰਦਰ ਕੁਮਾਰ ਪ੍ਰਾਸ਼ਰ ਤੇ ਹਾਜ਼ਰ ਸ਼ਹੀਦ ਦੇ ਪਰਿਵਾਰਕ ਮੈਂਬਰ | ਤਸਵੀਰ. ਰਘਬਿੰਦਰ ਸਿੰਘ <br/> 06-02-2026
ਨਡਾਲਾ, 5 ਫਰਵਰੀ (ਰਘਬਿੰਦਰ ਸਿੰਘ)- ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦੀ ਦਾ ਜਾਮ ਪੀਣ ਵਾਲੇ ਪਿੰਡ ਰਾਏਪੁਰ ਰਾਈਆਂ ਦੇ ਸ਼ਹੀਦ ਲਾਂਸ ਨਾਇਕ ਸਵਰਨ ਸਿੰਘ ਦੀ ਯਾਦ ਨੂੰ ਸਦਾ ਲਈ ਅਮਰ ਕਰਨ ਵਾਸਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਖੇ ਸ਼ਹੀਦੀ ਸਮਾਰਕ ਸਥਾਪਿਤ ਕੀਤਾ ਗਿਆ | ਇਸ ਦੌਰਾਨ 21 ਸਿੱਖ ਯੂਨਿਟ ਵੱਲੋਂ ਸੀ.ਓ. ਕਰਨਾਲ ਨੀਰਜ ਬੈਨੀਵਾਲ ਤੇ ਸੂਬੇਦਾਰ ਮੇਜਰ ਦਰਸ਼ਨ ਸਿੰਘ ਉਨਰੀ ਲੈਫ਼ਟੀਨੈਂਟ ਦੀ ਅਗਵਾਈ ਹੇਠ ਫ਼ੌਜ ਦੀ ਟੁਕੜੀ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਸਲਾਮੀ ਦਿੱਤੀ ਗਈ | ਸ਼ਰਧਾਂਜਲੀ ਸਮਾਗਮ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ, ਸਾਬਕਾ ਫ਼ੌਜੀਆਂ, ਨੌਜਵਾਨਾਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ | ਹਾਜ਼ਰ ਲੋਕਾਂ ਨੇ ਸ਼ਹੀਦੀ ਸਮਾਰਕ ਅੱਗੇ ਫ਼ੁਲ ਮਾਲਾਵਾਂ ਅਰਪਿਤ ਕਰਕੇ ਨਮਨ ਕੀਤਾ ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਰਪੰਚ ਵਰਿੰਦਰ ਕੁਮਾਰ ਪ੍ਰਾਸ਼ਰ ਨੇ ਦੱਸਿਆ ਕਿ ਸ਼ਹੀਦ ਸਵਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ 8 ਦਸੰਬਰ 1994 ਵਿਚ ਕਾਰਗਿਲ ਵਿਚ ਡਿਊਟੀ ਦੌਰਾਨ ਦੇਸ਼ ਦੀ ਖ਼ਾਤਿਰ ਆਪਣੀ ਜਾਨ ਨਿਛਾਵਰ ਕਰਕੇ ਪਿੰਡ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੀ ਕੁਰਬਾਨੀ ਸਦੀਵੀਂ ਯਾਦ ਰਹੇਗੀ | ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਸਮਾਰਕ ਬਣਾਉਣ ਲਈ ਸਹਿਯੋਗ ਦੇਣ ਵਾਲੇ ਤੇ ਫ਼ੌਜ ਦੀ ਟੁਕੜੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ | ਇਸ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਹੋਇਆ ਨਜ਼ਰ ਆਇਆ | ਇਸ ਮੌਕੇ ਪਰਿਵਾਰਿਕ ਮੈਂਬਰਾਂ ਵਿਚੋਂ ਭਰਾ ਨਿਰਮਲ ਸਿੰਘ, ਬਲਦੇਵ ਸਿੰਘ, ਭੈਣ ਬਲਵਿੰਦਰ ਕੌਰ, ਬਲਵਿੰਦਰ ਸਿੰਘ, ਮਨਜੀਤ ਸਿੰਘ ਤੇ ਫ਼ੌਜ ਟੁਕੜੀ ਵਿਚ ਸ਼ਾਮਲ ਸੂਬੇਦਾਰ ਸੁਲੱਖਣ ਸਿੰਘ, ਹੌਲਦਾਰ ਅਵਤਾਰ ਸਿੰਘ, ਸਾਬਕਾ ਸੂਬੇਦਾਰ ਸਵਰਨ ਸਿੰਘ ਤੋਂ ਇਲਾਵਾ ਸਰਪੰਚ ਵਰਿੰਦਰ ਕੁਮਾਰ ਪ੍ਰਾਸ਼ਰ, ਹਰਜਿੰਦਰ ਸਿੰਘ, ਮੈਂਬਰ ਪੰਚਾਇਤ ਰਾਜ ਹੰਸ, ਮੈਂਬਰ ਪੰਚਾਇਤ ਹਰਵਿੰਦਰ ਰੋਮੀ ਬਾਜਵਾ, ਸਾਬੀ ਯੂ.ਐਸ.ਏ., ਹਰਜਿੰਦਰ ਸਿੰਘ, ਹਰਭਜਨ ਸਿੰਘ, ਨੰਬਰਦਾਰ ਕੁਲਜੀਤ ਸਿੰਘ, ਗਰੀਬ ਸਿੰਘ, ਅਮਰੀਕ ਸਿੰਘ, ਕੈਪਟਨ ਕਸ਼ਮੀਰ ਸਿੰਘ, ਕੈਪਟਨ ਨਿਸ਼ਾਨ ਸਿੰਘ, ਲਖਵਿੰਦਰ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਹੌਲਦਾਰ ਦਰਸ਼ਨ ਸਿੰਘ, ਹਰਭਜਨ ਸਿੰਘ ਹੌਲਦਾਰ ਜੋਗਾ ਸਿੰਘ, ਮੈਂਬਰ ਪੰਚਾਇਤ ਦਰਸ਼ਨ ਸਿੰਘ, ਮੁੱਖ ਅਧਿਆਪਕ ਗੀਤਾ ਗਿਆਨ ਸਿੰਘ, ਕਸ਼ਮੀਰ ਸਿੰਘ, ਮਾਸਟਰ ਅਮਨਦੀਪ ਸਿੰਘ, ਫਲੋਰਿਸ ਟਵਿੰਕਲ, ਰਜਿੰਦਰ ਕੌਰ, ਰਾਜਵਿੰਦਰ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਭਲਕੇ 7 ਨੂੰ <br/>
Ad Position 24