22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਵੱਲੋਂ ਆਰ.ਸੀ.ਐਫ. ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਵੱਡੀਆਂ ਮੱਲ੍ਹਾਂ ਮਾਰੀਆਂ ਗਈਆਂ | ਪਿ੍ੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਸ਼ਬਦ ਗਾਇਣ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿਚ ਕੁਲਜਿੰਦਰ ਸਿੰਘ ਵੱਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ, ਬਾਣੀ ਕੰਠ ਮੁਕਾਬਲੇ ਵਿਚ ਹਰਲੀਨ ਕੌਰ ਨੇ ਪਹਿਲਾ ਤੇ ਜਪਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਲੇਖ ਮੁਕਾਬਲੇ ਵਿਚ ਅਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੀਵਨ ਸ਼ੈਲੀ 'ਚ ਬਦਲਾਅ ਲਿਆ ਕੇ ਅਸੀਂ ਕੈਂਸਰ ਦੇ ਖ਼ਤਰੇ ਨੂੰ ਘੱਟ ਕਰ ਸਕਦੇ ਹਾਂ-ਡਾ. ਅਮਰਪ੍ਰੀਤ ਸਿੰਘ ਅਗਲੀ ਖ਼ਬਰ ਪਿੰਡ ਰਾਏਪੁਰ ਰਾਈਆਂ ਵਿਖੇ ਸ਼ਹੀਦ ਲਾਂਸ ਨਾਇਕ ਸਵਰਨ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਰਕ ਸਥਾਪਿਤ <br/>
Ad Position 24