ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਮੈਡੀਕਲ ਲੈਬੋਰਟਰੀ ਸਾਇੰਸ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਆਰੰਭ ਵਿਚ ਵਿਦਿਆਰਥੀਆਂ ਨੂੰ ਪੀ.ਪੀ.ਟੀ. ਦੇ ਜ਼ਰੀਏ ਕੈਂਸਰ ਦੇ ਲੱਛਣ, ਇਲਾਜ ਤੇ ਕੈਂਸਰ ਤੋਂ ਬਚਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਇਸਦੀ ਰੋਕਥਾਮ ਤੇ ਇਲਾਜ ਬਾਰੇ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਦੇ ਸ਼ੁਰੂਆਤੀ ਲੱਛਣਾ ਨੂੰ ਗੰਭੀਰਤਾ ਨਾਲ ਲਿਆ ਜਾਵੇ ਤਾਂ ਅਸੀਂ ਕੈਂਸਰ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ | ਡਾ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਸਰ ਦੇ ਵਾਇਰਸ ਨੂੰ ਟੀਕੇ ਜਰੀਏ ਰੋਕਿਆ ਜਾ ਸਕਦਾ ਹੈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਕਾਲਜ ਦੇ ਮੈਡੀਕਲ ਲੈਬੋਰਟਰੀ ਸਾਇੰਸ ਵਿਭਾਗ ਵਲੋਂ ਕੈਂਸਰ ਦਿਵਸ 'ਤੇ ਸੈਮੀਨਾਰ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ |