22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੈਨਸ਼ਨਰਾਂ ਵਲੋਂ 13 ਫਰਵਰੀ ਨੂੰ ਡੀ.ਸੀ. ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ <br/>

Ad Position 21
No active advertisement
ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਨਿਰਮਲ ਸਿੰਘ ਬਡਿਆਲ, ਗੁਰਦੀਪ ਸਿੰਘ, ਵਿਨੋਦ ਕਪੂਰ, ਪਿ੍ੰਸੀਪਲ ਤਰਸੇਮ ਲਾਲ ਪ੍ਰੇਮੀ, ਤਰਲੋਚਨ ਸਿੰਘ ਐਸੋਸੀਏਸ਼ਨ ਦੇ ਹੋਰ ਆਗੂਆਂ ਨਾਲ | ਤਸਵੀਰ: ਤਿਲਕਰਾਜ <br/> 06-02-2026
ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਤੇ ਜੇਲ੍ਹ ਮੁਲਾਜ਼ਮ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਸਾਂਝੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁੱਚਾ ਸਿੰਘ ਤੇ ਨਿਰਮਲ ਸਿੰਘ ਬਡਿਆਲ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੇ ਆਰੰਭ ਵਿਚ ਵਿੱਛੜ ਚੁੱਕੇ ਪੈਨਸ਼ਨਰਜ਼ ਸਾਥੀ ਮਹਿੰਦਰ ਸਿੰਘ ਫ਼ੌਜੀ, ਸੇਵਾਮੁਕਤ ਲੈਕਚਰਾਰ ਅਮਰਜੀਤ ਸਿੰਘ ਤੇ ਬਲਾਕ ਭੁਲੱਥ ਦੇ ਸਕੱਤਰ ਮੱਖਣ ਸਿੰਘ ਦੇ ਦਾਮਾਦ ਡਾ. ਗਗਨਦੀਪ ਸਿੰਘ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ 13 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਗਿਆ ਤੇ 12 ਫਰਵਰੀ ਨੂੰ ਟਰੇਡ ਯੂਨੀਅਨਾਂ ਵਲੋਂ ਦੇਸ਼ ਭਰ ਵਿਚ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕੀਤਾ ਜਾਵੇਗਾ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 16 ਪ੍ਰਤੀਸ਼ਤ ਡੀ.ਏ. ਸਮੇਤ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ, 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਪੈਨਸ਼ਨਰਾਂ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧ ਕੇ ਦਿੱਤੀ ਜਾਵੇ, ਮੈਡੀਕਲ ਬਿੱਲਾਂ ਦਾ ਨਿਪਟਾਰਾ 30 ਦਿਨਾਂ ਵਿਚ ਸਮਾਂਬੱਧ ਕੀਤਾ ਜਾਵੇ, ਫਿਕਸ ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਕੱਚੇ ਮੁਲਾਜ਼ਮਾਂ ਨੂੰ ਸੀ.ਐਸ.ਆਰ. ਦੇ ਨਿਯਮਾਂ ਮੁਤਾਬਿਕ ਪੱਕੇ ਕੀਤਾ ਜਾਵੇ | ਮੀਟਿੰਗ ਵਿਚ ਨਿਰਮਲ ਸਿੰਘ ਬਡਿਆਲ ਨੇ ਐਲ.ਟੀ.ਸੀ. ਦਾ ਮੁੱਦਾ ਉਠਾਇਆ ਤੇ ਕਿਹਾ ਕਿ ਜਿਨ੍ਹਾਂ ਚਿਰ ਪੂਰੀ ਤਰ੍ਹਾਂ ਪੈਨਸ਼ਨ ਪੋਰਟਲ ਚਾਲੂ ਨਹੀਂ ਹੋ ਜਾਂਦਾ ਪੈਨਸ਼ਨਰਾਂ ਕੋਲੋਂ ਪੁਰਾਣੇ ਢੰਗ ਨਾਲ ਹੀ ਆਪਸ਼ਨਾਂ ਲਈਆਂ ਜਾਣ | ਸੁੱਚਾ ਸਿੰਘ ਨੇ ਮੀਟਿੰਗ ਵਿਚ ਸ਼ਾਮਿਲ ਹੋਏ ਪੈਨਸ਼ਨਰਜ਼ ਸਾਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੀਟਿੰਗ ਵਿਚ ਵਿਨੋਦ ਕਪੂਰ, ਦਲੀਪ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ ਘੁੰਮਣ, ਜੋਗਾ ਸਿੰਘ, ਤਰਲੋਚਨ ਸਿੰਘ, ਪਿ੍ੰਸੀਪਲ ਤਰਸੇਮ ਲਾਲ ਪ੍ਰੇਮੀ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਇੰਦਰਪਾਲ ਸਿੰਘ ਲਾਡੀ, ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਸਾਧੂ ਸਿੰਘ ਬਿਧੀਪੁਰ, ਛਿੰਦਾ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ, ਸੰਤੋਸ਼ ਭੱਲਾ, ਹਰਦੇਵ ਸਿੰਘ, ਨਗਿੰਦਰ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਰਣਧੀਰ ਸਿੰਘ, ਜਸਵਿੰਦਰ ਸਿੰਘ, ਹਰੀਸ਼ ਚੋਪੜਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਈ ਕੇਂਦਰੀ ਬਜਟ ਸੰਬੰਧੀ ਵਿਚਾਰ ਚਰਚਾ ਅਗਲੀ ਖ਼ਬਰ 'ਨੀਤੀ ਆਯੋਗ' ਤਹਿਤ ਵਧੀਆ ਕਾਰਗੁਜ਼ਾਰੀ ਲਈ ਐਸ.ਐਮ.ਓ. ਢਿਲਵਾਂ ਡਾ. ਪ੍ਰੇਮ ਕੁਮਾਰ ਸਨਮਾਨਿਤ <br/>
Ad Position 24