22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਆਰ. ਸੀ. ਐਫ. ਦੇ ਜਨਰਲ ਮੈਨੇਜਰ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 49 ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ <br/>

Ad Position 21
No active advertisement
ਆਰ.ਸੀ.ਐਫ. ਦੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਆਰ.ਸੀ.ਐਫ. ਦੇ ਜਨਰਲ ਮੈਨੇਜਰ ਪੀ.ਕੇ. ਮਿਸ਼ਰਾ, ਭਾਰਤੀ ਮਿਸ਼ਰਾ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ | ਅਜੀਤ ਤਸਵੀਰ <br/> 06-02-2026
ਕਪੂਰਥਲਾ, 5 ਫਰਵਰੀ (ਅਮਰਜੀਤ ਕੋਮਲ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਰੇਲਵੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ਿਸ਼ਟ ਰੇਲ ਸੇਵਾ ਪੁਰਸਕਾਰ ਤੇ ਰੇਲ ਸੇਵਾ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਆਰ.ਸੀ.ਐਫ. ਦੇ ਵਾਰਸ਼ ਸ਼ਾਹ ਹਾਲ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਪੀ.ਕੇ. ਮਿਸ਼ਰਾ ਨੇ ਆਰ.ਸੀ.ਐਫ. ਦੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਨ੍ਹਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਵਿਅਕਤੀਗਤ ਪੁਰਸਕਾਰਾਂ ਤੋਂ ਇਲਾਵਾ ਜਨਰਲ ਮੈਨੇਜਰ ਨੇ ਸੁਰੱਖਿਆ, ਵਾਤਾਵਰਨ ਪ੍ਰਬੰਧਨ, ਗੁਣਵੱਤਾ ਤੇ ਸਰਵੋਤਮ ਦਫ਼ਤਰੀ ਪ੍ਰਬੰਧਨ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਵੱਖ-ਵੱਖ ਦਫ਼ਤਰਾਂ ਤੇ ਵਿਭਾਗਾਂ ਨੂੰ ਸ਼ੀਲਡਾਂ ਪ੍ਰਦਾਨ ਕੀਤੀਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਪੀ.ਕੇ. ਮਿਸ਼ਰਾ ਨੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਟੀਮ ਵਰਕ, ਨਵੀਨਤਾ, ਸੁਰੱਖਿਆ ਤੇ ਗੁਣਵੱਤਾ ਦੇ ਮਿਆਰਾਂ ਦੇ ਪਾਲਣ ਦੇ ਮਹੱਤਵ ਬਾਰੇ ਜ਼ੋਰ ਦਿੱਤਾ | ਉਨ੍ਹਾਂ ਸਾਲ 2024-25 ਦੌਰਾਨ ਆਰ.ਸੀ.ਐਫ. ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਜਨਰਲ ਮੈਨੇਜਰ ਨੇ ਭਰੋਸਾ ਦਿਵਾਇਆ ਕਿ ਇਸ ਤਰ੍ਹਾਂ ਦੇ ਸਨਮਾਨ ਕਰਮਚਾਰੀਆਂ ਨੂੰ ਨਿਰੰਤਰ ਸ਼ਾਨਦਾਰ ਸੇਵਾਵਾਂ ਨਿਭਾਉਣ, ਕੋਚ ਨਿਰਮਾਣ ਤੇ ਸੰਸਥਾਗਤ ਵਿਕਾਸ ਵਿਚ ਉੱਚ ਮਾਪਦੰਡ ਸਥਾਪਿਤ ਕਰਨ ਲਈ ਪ੍ਰੇਰਿਤ ਕਰਨਗੇ | ਸਮਾਗਮ ਦੌਰਾਨ ਸ਼ਾਨਦਾਰ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਆਰ.ਸੀ.ਐਫ. ਦੀ ਮਹਿਲਾ ਸੰਗਠਨ ਦੀ ਪ੍ਰਧਾਨ ਭਾਰਤੀ ਮਿਸ਼ਰਾ, ਸੰਗਠਨ ਦੀਆਂ ਹੋਰ ਮੈਂਬਰ, ਆਰ.ਸੀ.ਐਫ. ਤੇ ਪ੍ਰਮੁੱਖ ਵਿਭਾਗਾਂ ਦੇ ਮੁਖੀ, ਅਧਿਕਾਰੀ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਪੁਰਸਕਾਰ ਜੇਤੂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਕਾਰਨ 107 ਮੌਤਾਂ, ਪੱਛਮੀ ਬੰਗਾਲ ਵਿਧਾਨ ਸਭਾ 'ਚ ਮਤਾ ਪੇਸ਼ ਅਗਲੀ ਖ਼ਬਰ ਸੁਖਬੀਰ ਅਕਾਲੀ ਦਲ ਦੀ ਪੂਰੀ ਕੋਰ ਕਮੇਟੀ ਸਮੇਤ ਡੀ.ਜੀ.ਪੀ. ਦਫ਼ਤਰ ਪੁੱਜੇ-ਗਿ੍ਫ਼ਤਾਰੀ ਦੀ ਕੀਤੀ ਪੇਸ਼ਕਸ਼ <br/>
Ad Position 24