29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਨਗਰ ਨਿਗਮ 'ਚ ਸਟਰੀਟ ਲਾਈਟ ਵਿਭਾਗ ਦੇ ਠੇਕੇਦਾਰ ਵਲੋਂ ਇਲੈਕਟ੍ਰੀਸ਼ਨਾਂ ਨੂੰ ਤਨਖ਼ਾਹ ਨਾ ਦੇਣ ਦੀ ਬਸਪਾ ਆਗੂਆਂ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-02-2026
ਖਲਵਾੜਾ, 6 ਫਰਵਰੀ (ਮਨਦੀਪ ਸਿੰਘ ਸੰਧੂ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਾ. ਹਰਭਜਨ ਸਿੰਘ ਬਲਾਲੋਂ, ਹਲਕਾ ਇੰਚਾਰਜ ਲੇਖਰਾਜ ਜਮਾਲਪੁਰ, ਵਿਧਾਨ ਸਭਾ ਹਲਕਾ ਫਗਵਾੜਾ ਦੇ ਪ੍ਰਧਾਨ ਚੁਰੰਜੀ ਲਾਲ ਕੌਂਸਲਰ, ਅਮਨਦੀਪ ਕੌਂਸਲਰ ਤੇ ਸੀਨੀਅਰ ਆਗੂ ਪਰਮਜੀਤ ਖਲਵਾੜਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਨਗਰ ਨਿਗਮ ਵਲੋਂ ਆਰਜ਼ੀ ਤੌਰ 'ਤੇ ਰੱਖੇ ਇਲੈਕਟ੍ਰੀਸ਼ਨਾਂ ਨੂੰ ਪਿਛਲੇ 3-4 ਮਹੀਨੇ ਤੋਂ ਤਨਖ਼ਾਹ ਨਾ ਦੇਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਟਰੀਟ ਲਾਈਟ ਠੀਕ ਕਰਨ ਲਈ ਰੱਖੇ ਕੱਚੇ ਇਲੈਕਟ੍ਰੀਸ਼ਨ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਤੋਂ ਰੋਕੀ ਤਨਖ਼ਾਹ ਤੁਰੰਤ ਦਿੱਤੀ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਨਗਰ-ਨਿਗਮ ਵਲੋਂ ਇਲੈਕਟ੍ਰੀਸ਼ਨਾਂ ਨੂੰ ਤਨਖ਼ਾਹ ਨਾ ਦੇਣ ਕਾਰਨ ਮੁਲਾਜ਼ਮਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋਇਆ ਹੈ | ਨਗਰ ਨਿਗਮ ਵਲੋਂ ਇਲੈਕਟ੍ਰੀਸ਼ਨਾਂ ਨੂੰ ਤਨਖ਼ਾਹ ਨਾ ਦੇਣ ਕਾਰਨ ਸ਼ਹਿਰ ਅੰਦਰ ਸਟਰੀਟ ਲਾਈਟ ਠੀਕ ਕਰਨ ਦਾ ਕੰਮ ਵੀ ਬਹੁਤ ਢਿੱਲਾ ਚੱਲ ਰਿਹਾ ਹੈ ਜਿਸ ਕਾਰਨ ਸ਼ਹਿਰ ਦੀਆਂ ਸਟਰੀਟ ਲਾਈਟਾਂ ਜ਼ਿਆਦਾਤਰ ਬੰਦ ਪਈਆਂ ਹਨ | ਮਾ. ਹਰਭਜਨ ਸਿੰਘ ਬਲਾਲੋਂ, ਲੇਖਰਾਜ ਜਮਾਲਪੁਰ, ਚੁਰੰਜੀ ਲਾਲ ਕੌਂਸਲਰ, ਅਮਨਦੀਪ ਕੌਂਸਲਰ ਤੇ ਸੀਨੀਅਰ ਆਗੂ ਪਰਮਜੀਤ ਖਲਵਾੜਾ ਨੇ ਨਗਰ ਨਿਗਮ ਕਮਿਸ਼ਨਰ ਤੇ ਮੇਅਰ ਨਗਰ ਨਿਗਮ ਤੋਂ ਮੰਗ ਕੀਤੀ ਕਿ ਸਟਰੀਟ ਲਾਈਟ ਵਿਭਾਗ ਵਿਚ ਕੰਮ ਕਰਦੇ ਇਲੈਕਟ੍ਰੀਸ਼ਨਾਂ ਦੀ ਪਿਛਲੀ ਰਹਿੰਦੀ ਬਕਾਇਆ ਤਨਖ਼ਾਹ ਤੁਰੰਤ ਦਿੱਤੀ ਜਾਵੇ ਤੇ ਕੱਚੇ ਇਲੈਕਟ੍ਰੀਸ਼ਨਾਂ ਨੂੰ ਪੱਕਾ ਕੀਤਾ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕੱਚੇ ਇਲੈਕਟ੍ਰੀਸ਼ਨਾਂ ਪਿਛਲੇ ਮਹੀਨਿਆਂ ਦੀ ਤਨਖ਼ਾਹ ਤੁਰੰਤ ਨਾ ਦਿੱਤੀ ਤਾਂ ਬਹੁਜਨ ਸਮਾਜ ਪਾਰਟੀ ਉਕਤ ਮੁਲਜ਼ਮਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਨਗਰ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ ਅਗਲੀ ਖ਼ਬਰ ਪੰਜਾਬ 'ਚ ਪਿਛਲੇ ਕੁਝ ਸਾਲਾਂ 'ਚ ਸਾਢੇ ਸੱਤ ਲੱਖ ਤੋਂ ਵੱਧ ਦੁਧਾਰੂ ਪਸ਼ੂਆਂ ਬਗੈਰ ਸੁੰਨੀਆਂ ਹੋਈਆਂ ਖੁਰਲੀਆਂ-ਪਰ ਦੁੱਧ ਦ...
Ad Position 24