ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਮਰਜੀਤ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਨਰੂੜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਲੜਕੇ ਬਲਜਿੰਦਰ ਸਿੰਘ ਨੂੰ ਵਿਦੇਸ਼ ਰੂਸ ਭੇਜਣ ਦਾ ਝਾਂਸਾ ਦੇ ਕੇ 4 ਲੱਖ 46 ਹਜ਼ਾਰ 700 ਰੁਪਏ ਦੀ ਉਕਤ ਵਿਅਕਤੀ ਨੇ ਠੱਗੀ ਮਾਰੀ ਹੈ ਜਿਸ ਸੰਬੰਧੀ ਪੁਲਿਸ ਨੇ ਜਗਦੀਪ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਦੁੱਗਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |