29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੁਹੱਲਾ ਗੋਬਿੰਦਪੁਰਾ 'ਚ ਦਿਨ-ਦਿਹਾੜੇ ਲੱਖਾਂ ਦੇ ਗਹਿਣੇ ਚੋਰੀ <br/>

Ad Position 21
No active advertisement
ਅਜੀਤ ਡੈਸਕ 07-02-2026
ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਗੋਬਿੰਦਪੁਰਾ 'ਚ ਦਿਨ ਦਿਹਾੜੇ ਇੱਕ ਚੋਰ ਘਰ ਅੰਦਰ ਦਾਖ਼ਲ ਹੋ ਕੇ ਲੱਖ ਰੁਪਏ ਤੋਂ ਵੱਧ ਕੀਮਤ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਮੁਹੱਲਾ ਗੋਬਿੰਦਪੁਰਾ ਦੀ ਰਹਿਣ ਵਾਲੀ ਮਨਜੀਤ ਨੇ ਦੱਸਿਆ ਕਿ ਉਹ ਅੱਜ ਸ਼ੁੱਕਰਵਾਰ ਸ਼ਾਮ ਨੂੰ ਕੁੱਝ ਸਮੇਂ ਲਈ ਘਰ ਤੋਂ ਬਾਹਰ ਗਈ ਸੀ | ਜਦੋਂ ਉਹ ਵਾਪਸ ਆਈ ਤਾਂ ਉਸ ਨੇ ਵੇਖਿਆ ਕਿ ਇੱਕ ਨੌਜਵਾਨ ਉਸ ਦੇ ਘਰ ਤੋਂ ਬਾਹਰ ਨਿਕਲ ਰਿਹਾ ਸੀ | ਜਦੋਂ ਤੱਕ ਉਹ ਘਰ ਦੇ ਨੇੜੇ ਪਹੁੰਚੀ, ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਘਰ ਅੰਦਰ ਜਾ ਕੇ ਵੇਖਣ 'ਤੇ ਤਿੰਨ ਜੋੜੇ ਸੋਨੇ ਦੀਆਂ ਵਾਲੀਆਂ, ਦੋ ਜੋੜੇ ਚਾਂਦੀ ਦੀਆਂ ਝਾਂਜਰਾਂ ਤੇ ਇਕ ਚਾਂਦੀ ਦਾ ਕੰਗਣ ਗ਼ਾਇਬ ਮਿਲੇ, ਜਿਹੜਾ ਚੋਰ ਚੋਰੀ ਕਰਕੇ ਲੈ ਗਿਆ | ਘਟਨਾ ਸੰਬੰਧੀ ਸਤਨਾਮਪੁਰਾ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਰੈਸਟੋਰੈਂਟ 'ਚ ਚੋਰੀ ਕਰਦਾ ਚੋਰ ਕਾਬੂ <br/>
Ad Position 24