ਕਪੂਰਥਲਾ, 6 ਫਰਵਰੀ (ਸਡਾਨਾ)-ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਢਾਂਡਾ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ਇਸੇ ਤਹਿਤ ਕਪੂਰਥਲਾ ਇਕਾਈ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਕੇਂਦਰ ਸਰਕਾਰ ਇਕ ਰੈਂਕ ਇਕ ਪੈਨਸ਼ਨ ਦੌਰਾਨ ਜੇ.ਸੀ.ਓ. ਨਾਲ ਹੋਏ ਧੱਕੇ ਨੂੰ ਆਉਣ ਵਾਲੇ 8ਵੇਂ ਤਨਖ਼ਾਹ ਕਮਿਸ਼ਨ 'ਚ ਸਹੀ ਕਰੇ | ਜਵਾਨ, ਜੇ.ਸੀ.ਓ., ਜੰਗੀ ਵਿਧਵਾਵਾਂ ਤੇ ਅਫ਼ਸਰ ਜੰਗੀ ਵਿਧਵਾਵਾਂ ਦੀ ਪੈਨਸ਼ਨ ਤੇ ਹੋਰ ਸਹੂਲਤਾਂ ਵਿਚ ਬਰਾਬਰਤਾ ਲਿਆਂਦੀ ਜਾਵੇ | ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਸੈਨਿਕ ਵੀਰਾਂ ਨੂੰ ਆਉਂਦੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਬਲਦੇਵ ਸਿੰਘ, ਰਾਮ ਸਿੰਘ, ਜੱਸਾ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਧਰਮਿੰਦਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੋਗਾ ਸਿੰਘ, ਬਲਦੇਵ ਸਿੰਘ, ਅਰਵਿੰਦਰ ਕੁਮਾਰ, ਸੂਰਜ ਸਿੰਘ, ਦੀਦਾਰ ਸਿੰਘ ਤੇ ਹੋਰ ਹਾਜ਼ਰ ਸਨ |