29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਵਰਕਰ ਭਜਨ ਸਿੰਘ ਭਦਾਸ ਦਾ ਦਿਹਾਂਤ, ਸਸਕਾਰ ਅੱਜ <br/>

Ad Position 21
No active advertisement
ਅਜੀਤ ਡੈਸਕ 07-02-2026
ਬੇਗੋਵਾਲ, 6 ਫਰਵਰੀ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਵਰਕਰ ਨੰਬਰਦਾਰ ਭਜਨ ਸਿੰਘ ਭਦਾਸ ਦਾ ਬੀਤੇ ਦਿਨ ਇਕ ਸੰਖੇਪ ਜੀਵਨ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਦਾ ਅੰਤਿਮ ਸੰਸਕਾਰ 7 ਫਰਵਰੀ ਨੂੰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਭਦਾਸ ਵਿਖੇ ਹੋਵੇਗਾ | ਇਸ ਬੇਵਕਤੀ ਮੌਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਦੇ ਪ੍ਰਧਾਨ ਜੀ. ਡੀ.ਐਸ.ਪੀ. ਅਵਤਾਰ ਸਿੰਘ ਆਦਿ ਨੇ ਨੰਬਰਦਾਰ ਭਜਨ ਸਿੰਘ ਭਦਾਸ ਦੀ ਇਸ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨੰਬਰਦਾਰ ਭਜਨ ਸਿੰਘ ਭਦਾਸ ਨੇ ਆਪਣੇ ਜੀਵਨ ਕਾਲ ਵਿਚ ਜਿੱਥੇ ਸਮਾਜਿਕ, ਧਾਰਮਿਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲਿਆ ਸੀ ਉੱਥੇ ਹੀ ਅਕਾਲੀ ਦਲ ਦੇ ਜੁਝਾਰੂ ਵਰਕਰ ਵਜੋਂ ਆਪਣਾ ਸਾਰਾ ਜੀਵਨ ਬਤੀਤ ਕਰ ਕੇ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਭਾਰੀ ਘਾਟਾ ਪਿਆ ਹੈ | ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨੰਬਰਦਾਰ ਭਜਨ ਸਿੰਘ ਭਦਾਸ ਦਾ ਸੰਸਕਾਰ 7 ਫਰਵਰੀ ਨੂੰ 12 ਵਜੇ ਹੋਵੇਗਾ ਜਿੱਥੇ ਉਨ੍ਹਾਂ ਨੂੰ ਇਲਾਕੇ ਭਰ ਦੀਆਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇਸ ਬੇਵਕਤੀ ਮੌਤ 'ਤੇ ਜਸਵੰਤ ਸਿੰਘ ਫਰਾਂਸ, ਨਿਸ਼ਾਨ ਸਿੰਘ ਬਲਿਆਣੀਆ, ਕੌਂਸਲਰ ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ, ਐਮ.ਸੀ. ਵਿਕਰਮਜੀਤ ਸਿੰਘ ਵਿੱਕੀ, ਹੈੱਡ ਮਾਸਟਰ ਫੰੁਮਣ ਸਿੰਘ, ਅਰਜਨਾ ਐਵਾਰਡੀ ਬਲਵਿੰਦਰ ਸਿੰਘ ਫਿੱਡਾ, ਜੋਗਿੰਦਰ ਸਿੰਘ, ਪ੍ਰਹਿਲਾਦ ਸਿੰਘ, ਗੋਲਡੀ ਭਦਾਸ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਯਾਦਵਿੰਦਰ ਸਿੰਘ ਬੰਟੀ ਮਿਆਣੀ, ਨੰਬਰਦਾਰ ਗੁਰਮੀਤ ਸਿੰਘ ਮੰਡਕੁਲਾ, ਰਾਜਵਿੰਦਰ ਸਿੰਘ ਜੈਦ, ਮਾਸਟਰ ਜਗਤਾਰ ਸਿੰਘ ਨਡਾਲੀ, ਮਾਸਟਰ ਕੰਵਲਜੀਤ ਸਿੰਘ ਨੰਗਲ ਲੁਬਾਣਾ, ਰਣਧੀਰ ਸਿੰਘ ਨੰਗਲ ਲੁਬਾਣਾ, ਪ੍ਰੀਤਮ ਸਿੰਘ ਨਾਰੰਗਪੁਰ, ਸਰਬਜੀਤ ਸਿੰਘ ਪੱਪਲ ਮੈਂਬਰ ਬਲਾਕ ਸੰਮਤੀ, ਮਹਿੰਦਰ ਸਿੰਘ ਈਨੋਵਾਲ, ਸਾਬਕਾ ਸਰਪੰਚ ਭੁੱਲਾ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ ਟਾਂਡੀ ਆਦਿ ਨੇ ਭਜਨ ਸਿੰਘ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮੌਕੇ ਸੈਮੀਨਾਰ ਕਰਵਾਇਆ <br/>
Ad Position 24