29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 07-02-2026
ਕਪੂਰਥਲਾ, 6 ਫਰਵਰੀ (ਸਡਾਨਾ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀਆਂ ਚੱਲ ਰਹੀਆਂ ਰਿੱਟਾਂ ਅਤੇ ਮੌਜੂਦਾ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੇ ਖ਼ਰਚੇ ਦਾ ਵੇਰਵਾ ਪੜਿ੍ਹਆ | ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ 5 ਮਾਰਚ ਨੂੰ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਬਕਾਏ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਤੇ ਵਰਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਸੰਘਰਸ਼ ਕੀਤਾ ਜਾਵੇਗਾ ਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਇਸਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਸ਼ਿਵਦੇਵ ਸਿੰਘ ਕਾਹਲੋਂ, ਸਰੂਪ ਸਿੰਘ, ਪਰਮਿੰਦਰ ਸਿੰਘ, ਬਲਕਾਰ ਸਿੰਘ, ਸੁੱਚਾ ਸਿੰਘ, ਤਰਸੇਮ ਸਿੰਘ, ਸਵਿੰਦਰ ਸਿੰਘ, ਮਹਿੰਦਰ ਸਿੰਘ, ਮਨਿੰਦਰ ਸਿੰਘ, ਸੁਖਬੀਰ ਸਿੰਘ ਬਾਜਵਾ, ਬਲਦੇਵ ਸਿੰਘ, ਅੱਛਰ ਸਿੰਘ ਬਾਜਵਾ, ਹਰਦੀਪ ਸਿੰਘ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਊਦੇ ਸਿੰਘ ਵੈੱਲਫੇਅਰ ਸੁਸਾਇਟੀ ਦਾ ਗਠਨ <br/> ਅਗਲੀ ਖ਼ਬਰ ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਵਰਕਰ ਭਜਨ ਸਿੰਘ ਭਦਾਸ ਦਾ ਦਿਹਾਂਤ, ਸਸਕਾਰ ਅੱਜ <br/>
Ad Position 24