ਫਗਵਾੜਾ, 6 ਫਰਵਰੀ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਦੱਸਿਆ ਕਿ ਪੁਲਿਸ ਨੇ ਪੁਰਾਣੇ ਸਿਵਲ ਹਸਪਤਾਲ ਨੇੜਿਓਾ ਨਸ਼ੇ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਰਮਨ ਕੁਮਾਰ ਪੁੱਤਰ ਬਿਹਾਰੀ ਲਾਲ ਵਾਸੀ ਗੁਲਾਬਗੜ੍ਹ ਵਜੋਂ ਹੋਈ ਹੈ |