ਢਿਲਵਾਂ, 6 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਨਿੱਜੀ ਸਕੂਲ ਦੀ ਬੱਸ ਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਥਾਣਾ ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਧਾਲੀਵਾਲ ਬੇਟ ਨਜ਼ਦੀਕ ਹੋਏ ਉਕਤ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਭੇਜਿਆ ਹੈ | ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀਆਂ ਦੀ ਪਹਿਚਾਣ ਕੇਵਲ ਸਿੰਘ ਤੇ ਜਸਕਰਨ ਸਿੰਘ ਵਾਸੀ ਧਾਲੀਵਾਲ ਬੇਟ ਵਜੋਂ ਹੋਈ ਹੈ ਥਾਣਾ ਢਿਲਵਾਂ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |