29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਸਖ਼ਤ ਸ਼ਬਦਾਂ 'ਚ ਨਿੰਦਾ <br/>

Ad Position 21
No active advertisement
ਅਜੀਤ ਡੈਸਕ 07-02-2026
ਕਪੂਰਥਲਾ, 6 ਫਰਵਰੀ (ਸਡਾਨਾ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਕਾਰਾ ਹੈ ਜੋ ਅੰਨਦਾਤਾ ਦੇਸ਼ ਦਾ ਪੇਟ ਭਰਦਾ ਹੈ ਉਸ ਨੂੰ ਆਪਣੇ ਹੱਕ ਮਿਲਣ ਦੀ ਥਾਂ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ ਤੇ ਧਰਨਾਕਾਰੀਆਂ ਵਿਰੁੱਧ ਲਾਠੀਚਾਰਜ ਕਰਨਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਆਪਣੀਆਂ ਦਮਨਕਾਰੀ ਨੀਤੀਆਂ ਵਾਪਸ ਨਾ ਲਈਆਂ ਤੇ ਕਿਸਾਨਾਂ ਨੂੰ ਤੰਗ ਕਰਨਾ ਬੰਦ ਨਾ ਕੀਤਾ ਤਾਂ ਇਹ ਅੰਦੋਲਨ ਸਿਰਫ਼ ਖੇਤਾਂ ਤੇ ਪਿੰਡਾ ਤੱਕ ਸੀਮਿਤ ਨਹੀਂ ਰਹੇਗਾ ਸਗੋਂ ਰੇਲ ਕੋਚ ਫ਼ੈਕਟਰੀ ਦੇ ਹਜ਼ਾਰਾਂ ਮਜ਼ਦੂਰ ਵੀ ਇਸ ਸੰਘਰਸ਼ ਦੇ ਸਮਰਥਨ 'ਚ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ | ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਮੰਗ ਕੀਤੀ ਕਿ ਕਿਸਾਨਾਂ 'ਤੇ ਦਰਜ ਕੀਤੇ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ ਤੇ ਬਠਿੰਡਾ 'ਚ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਸਰਵਜੀਤ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਰਾਹੀਂ ਵੀ ਇਸ ਮੁੱਦੇ ਨੂੰ ਕੌਮੀ ਪੱਧਰ 'ਤੇ ਚੁੱਕਣਗੇ ਤੇ ਸਰਕਾਰਾਂ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਵਿਰੋਧੀਆਂ 'ਤੇ ਝੂਠੇ ਮਾਮਲੇ ਬਣਾ ਰਹੀ ਹੈ-ਸਿੱਧੂ, ਵਾਲੀਆ ਅਗਲੀ ਖ਼ਬਰ ਸਰਕਾਰ ਅਧਿਆਪਕਾਂ ਕੋਲੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕਰੇ-ਮਾਸਟਰ ਰਾਜਪਾਲ ਨਾਹਰ <br/>
Ad Position 24