ਕਪੂਰਥਲਾ, 6 ਫਰਵਰੀ (ਸਡਾਨਾ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਾਭਾ ਜੇਲ੍ਹ ਤੋਂ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੇ ਵਫ਼ਦ ਵਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ | ਮੁਲਾਕਾਤ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੀਆਂ ਨਕਾਮੀਆਂ ਤੋਂ ਧਿਆਨ ਹਟਾਉਣ ਲਈ ਵਿਰੋਧੀ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਮਾਨ ਸਰਕਾਰ ਹਰ ਮੋਰਚੇ ਦੇ ਅਸਫ਼ਲ ਸਾਬਤ ਹੋਈ ਹੈ ਤੇ ਇਸੇ ਲਈ ਵਿਰੋਧੀ ਆਗੂਆਂ 'ਤੇ ਝੂਠੇ ਦੋਸ਼ ਲਗਾ ਕੇ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ | ਐਚ.ਐਸ. ਵਾਲੀਆ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਉਪਰੰਤ ਪੰਜਾਬ ਭਰ ਦੇ ਅਕਾਲੀ ਵਰਕਰਾਂ ਦਾ ਮਨੋਬਲ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਜਗਤਾਰ ਸਿੰਘ ਜੱਲੋਵਾਲ, ਦਿਨੇਸ਼ ਕੁਮਾਰ, ਰਘੁਬੀਰ ਸਿੰਘ ਚਾਹਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ, ਜਗਜੀਤ ਸਿੰਘ ਸ਼ੰਮੀ, ਐਸ.ਸੀ. ਵਿੰਗ ਦੇ ਸੂਬਾਈ ਉਪ ਪ੍ਰਧਾਨ ਜੀਆ ਲਾਲ ਨਾਹਰ, ਯੂਥ ਆਗੂ ਨੀਰਜ ਨਾਹਰ, ਸੰਜੀਵ ਥਾਪਰ, ਹਰਜਿੰਦਰ ਸਿੰਘ ਖਾਨੋਵਾਲ, ਸਰਕਲ ਪ੍ਰਧਾਨ ਪ੍ਰਭਜੋਤ ਸਿੰਘ ਰੰਧਾਵਾ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ |