29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਯੋਗ ਮੁਆਵਜ਼ੇ ਤੇ ਹੋਰ ਮੰਗਾਂ ਨੂੰ ਲੈ ਕੇ ਅਗਲੀ ਰਣਨੀਤੀ ਤੈਅ ਕਰਨ ਲਈ ਰੋਡ ਸੰਘਰਸ਼ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-02-2026
ਸੁਲਤਾਨਪੁਰ ਲੋਧੀ, 6 ਫਰਵਰੀ (ਥਿੰਦ)- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਸੈਂਕੜੇ ਏਕੜ ਉਪਜਾਊ ਜ਼ਮੀਨ ਕੋਡੀਆਂ ਦੇ ਭਾਅ ਐਕਵਾਇਰ ਕਰਕੇ ਉਸਾਰੇ ਜਾ ਰਹੇ ਐਕਸਪੈੱ੍ਰਸ ਵੇਅ ਲਈ ਯੋਗ ਮੁਆਵਜ਼ਾ ਨਾ ਦਿੱਤੇ ਜਾਣ ਤੋਂ ਬਾਅਦ ਰੋਡ ਸੰਘਰਸ਼ ਕਮੇਟੀ ਵੱਲੋਂ ਚਲਾਏ ਜਾ ਰਹੇ ਸੰਘਰਸ਼ ਤਹਿਤ ਪ੍ਰਭਾਵਿਤ ਕਿਸਾਨਾਂ ਦੀ ਅਹਿਮ ਮੀਟਿੰਗ ਦੌਰਾਨ ਅਗਲੀ ਰਣਨੀਤੀ ਤੈਅ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ, ਇੰਦਰਜੀਤ ਸਿੰਘ ਲਿਫਟਰ, ਬਖ਼ਸ਼ੀਸ਼ ਸਿੰਘ ਤਲਵੰਡੀ ਚੌਧਰੀਆਂ, ਜਸਵਿੰਦਰ ਸਿੰਘ ਬਈ, ਤਰਸੇਮ ਸਿੰਘ ਰਣਧੀਰਪੁਰ, ਹਰਿੰਦਰ ਸਿੰਘ ਕਾਲੇਵਾਲ, ਅਮਰਜੀਤ ਸਿੰਘ ਟਿੱਬਾ, ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਬੀਤੇ ਦਿਨੀਂ ਕਮੇਟੀ ਵੱਲੋਂ ਐਕਸਪੈੱ੍ਰਸ ਵੇਅ ਦੇ ਨਿਰਮਾਣ ਕਾਰਜ ਰੋਕੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਪਹਿਲਕਦਮੀ ਕਰਦਿਆਂ ਨੈਸ਼ਨਲ ਹਾਈਵੇ ਅਥਾਰਿਟੀ ਨਾਲ ਮੀਟਿੰਗ ਕਰਵਾਈ ਗਈ ਸੀ, ਜਿਸ ਵਿਚ ਬਹੁਤੀਆਂ ਮੰਗਾਂ ਤੇ ਸਹਿਮਤੀ ਬਣ ਗਈ ਸੀ | ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿੱਤ ਕੁਮਾਰ ਪੰਚਾਲ ਨੇ ਇਹ ਵੀ ਫ਼ੈਸਲਾ ਲਿਆ ਸੀ ਕਿ 15 ਦਿਨ ਬਾਅਦ ਮੁੜ ਰਿਵਿਊ ਮੀਟਿੰਗ ਹੋਵੇਗੀ | ਆਗੂਆਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਨਾਲ ਰੋਡ ਸੰਘਰਸ਼ ਕਮੇਟੀ ਦੀ ਹੋਣ ਵਾਲੀ ਮੀਟਿੰਗ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਜੇ ਇਸ ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੇ ਮੰਗਾਂ ਸਬੰਧੀ ਟਾਲਮਟੋਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁੜ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ ਤੇ ਨਿਰਮਾਣ ਕਾਰਜ ਨਹੀਂ ਹੋਣ ਦਿੱਤੇ ਜਾਣਗੇ | ਆਗੂਆਂ ਨੇ ਕਿਹਾ ਕਿ ਜੇ ਹਰਿਆਣਾ ਸਮੇਤ ਦੂਜੇ ਸੂਬਿਆਂ ਵਿਚ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ 1 ਕਰੋੜ ਤੋਂ ਵੱਧ ਦਿੱਤਾ ਜਾ ਸਕਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕਿਉਂ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਲਿਫਟਰ ਨੇ ਕਿਹਾ ਕਿ ਸਰਕਾਰੀ ਜ਼ਮੀਨ ਦਾ ਮੁਆਵਜ਼ਾ ਜੋ ਪੰਚਾਇਤਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਇਆ ਗਿਆ ਸੀ, ਵਿਚੋਂ ਕੁੱਝ ਪਿੰਡਾਂ ਦੇ ਪੰਚਾਇਤੀ ਖਾਤਿਆਂ ਵਿਚੋਂ ਵਿਭਾਗ ਦੇ ਅਧਿਕਾਰੀਆਂ ਨੇ ਪੈਸੇ ਵਾਪਸ ਮੰਗਵਾ ਲਏ ਹਨ | ਉਸ ਦੀ ਜਾਂਚ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਸਰਜਰੀ ਕੈਂਪ ਮੈਰੀਪੁਰ ਵਿਖੇ 8 ਨੂੰ <br/> ਅਗਲੀ ਖ਼ਬਰ ਸ਼ਿੰਘਰਾਲਾ ਸਕੂਲ ਵਲੋਂ ਵਿਦਿਆਰਥੀਆਂ ਨੂੰ 10-10 ਹਜ਼ਾਰ ਰੁਪਏ ਦੀ ਸਕਾਲਰਸ਼ਿਪ <br/>
Ad Position 24