29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਲਗਾਇਆ ਆਧਾਰ ਕਾਰਡ ਅਪਡੇਸ਼ਨ ਕੈਂਪ

Ad Position 21
No active advertisement
ਅਜੀਤ ਡੈਸਕ 07-02-2026
ਭੁਲੱਥ, 6 ਫਰਵਰੀ (ਮਨਜੀਤ ਸਿੰਘ ਰਤਨ)- ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਦੇ ਅਣਥੱਕ ਯਤਨਾਂ ਸਦਕਾ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸਕੂਲ ਵਿਚ ਕੈਂਪ ਲਗਾਇਆ ਗਿਆ | ਇਸ ਮੌਕੇ ਬੇਗੋਵਾਲ ਸੇਵਾ ਕੇਂਦਰ ਤੋਂ ਲਵਪ੍ਰੀਤ ਸਿੰਘ ਆਧਾਰ ਕਾਰਡ ਅਪਡੇਸ਼ਨ ਕਰਨ ਸਕੂਲ ਵਿਖੇ ਪਹੁੰਚੇ | ਸਕੂਲ ਵੱਲੋਂ ਅਧਿਆਪਕਾ ਅਮਨਦੀਪ ਕੌਰ ਬਾਜਵਾ ਤੇ ਅਮਨ ਮਾਨੀਆ ਨੇ ਆਪਣੇ ਸਹਿਯੋਗ ਨਾਲ 117 ਬੱਚਿਆਂ ਦੇ ਆਧਾਰ ਕਾਰਡ ਅਪਡੇਟ ਕਰਵਾਏ | ਇਸ ਮੌਕੇ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਨੇ ਸੇਵਾ ਕੇਂਦਰ ਬੇਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸੋਭਾ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 15 ਨੂੰ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਸਰਜਰੀ ਕੈਂਪ ਮੈਰੀਪੁਰ ਵਿਖੇ 8 ਨੂੰ <br/>
Ad Position 24