29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਾਬਾ ਸੋਭਾ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 15 ਨੂੰ

Ad Position 21
No active advertisement
ਅਜੀਤ ਡੈਸਕ 07-02-2026
ਖਲਵਾੜਾ, 6 ਫਰਵਰੀ (ਮਨਦੀਪ ਸਿੰਘ ਸੰਧੂ)- ਬਾਬਾ ਸੋਭਾ ਸਿੰਘ ਦੀ ਪਵਿੱਤਰ ਯਾਦ ਵਿਚ ਪਿੰਡ ਭੁੱਲਾਰਾਏ ਦੇ ਗੁਰਦੁਆਰਾ ਬਾਬਾ ਸੋਭਾ ਸਿੰਘ ਵਿਖੇ ਸਾਲਾਨਾ ਜੋੜ ਮੇਲਾ 15 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਅਖੰਡ ਪਾਠ ਦੀ ਲੜੀ 31 ਜਨਵਰੀ ਤੋਂ ਅਰੰਭ ਕੀਤੀ ਗਈ ਹੈ ਤੇ 15 ਫਰਵਰੀ ਨੂੰ ਭੋਗ ਉਪਰੰਤ ਸਵੇਰੇ 10 ਵਜੇ ਤੋਂ 2 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | ਇਨ੍ਹਾਂ ਦੀਵਾਨਾ ਵਿਚ ਬਾਬਾ ਹਰਵਿੰਦਰ ਸਿੰਘ ਸੰਤ ਕੁਟੀਆ ਨੰਗਲ ਅਰਾਈਆਂ ਵਾਲੇ, ਬਾਬਾ ਜਸਵਿੰਦਰ ਸਿੰਘ ਪਿੱਪਲੀ ਸਾਹਿਬ ਵਾਲੇ, ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਹਰਨੇਕ ਸਿੰਘ ਭੁੱਲਾਰਾਏ ਤੇ ਗਿਆਨੀ ਬਲਵੀਰ ਸਿੰਘ ਭੁੱਲਾਰਾਈ (ਢਾਡੀ ਜਥਾ) ਵਾਲੇ ਹਾਜ਼ਰ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜਾਣੂ ਕਰਵਾਉਣਗੇ | ਇਸ ਮੌਕੇ ਪ੍ਰਧਾਨ ਧਰਜਿੰਦਰ ਸਿੰਘ ਤੇ ਭਾਈ ਬਲਵੀਰ ਸਿੰਘ ਨੇ ਸੰਗਤਾਂ ਨੂੰ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ ਦੀ ਬੇਨਤੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ-ਢਿੱਲੋਂ <br/> ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਲਗਾਇਆ ਆਧਾਰ ਕਾਰਡ ਅਪਡੇਸ਼ਨ ਕੈਂਪ
Ad Position 24