29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ-ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 07-02-2026
ਨਡਾਲਾ, 6 ਫਰਵਰੀ (ਰਘਬਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸੱਚਾਈ ਦੀ ਵੱਡੀ ਜਿੱਤ ਹੋਈ ਜਿਸ ਨੂੰ ਲੈ ਕੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਸਾਜ਼ਿਸ਼ ਤਹਿਤ ਹੀ ਝੂਠੇ ਕੇਸ ਵਿਚ ਫਸਾਇਆ ਗਿਆ ਸੀ | ਉਨ੍ਹਾਂ ਨੇ ਕਿਹਾ ਕਿ ਜ਼ਮਾਨਤ 'ਤੇ ਆਉਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਲੋਕਪਿ੍ਅਤਾ ਵਿਚ ਵੱਡਾ ਵਾਧਾ ਹੋਵੇਗਾ ਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਤਨੋਂ ਮਨੋਂ ਜੁੱਟ ਜਾਣਗੇ | ਢਿੱਲੋਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਦੇ ਵਰਕਰਾਂ ਨਾਲ ਹਮੇਸ਼ਾ ਚਟਾਨ ਵਾਂਗ ਖੜਦੇ ਸਨ ਤੇ ਹਰ ਵਰਕਰ ਦੀ ਲੜਾਈ ਆਪ ਮੂਹਰੇ ਹੋ ਕੇ ਲੜਦੇ ਸਨ | ਉਨ੍ਹਾਂ ਨੇ ਕਿਹਾ ਸਾਬਕਾ ਕੈਬਨਿਟ ਮੰਤਰੀ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਡਟ ਕੇ ਪਹਿਰਾ ਦਿੰਦਿਆਂ ਸਮੇਂ ਦੀਆਂ ਕੇਂਦਰੀ ਸਰਕਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿਛਲੇ 10 ਸਾਲਾਂ 'ਚ ਰੇਲਵੇ ਦੀ ਵਿੱਤੀ ਹਾਲਤ 'ਚ ਸੁਧਾਰ, ਲਾਗਤ ਪੂਰਾ ਕਰਨ ਤੋਂ ਬਾਅਦ ਵਾਧੂ ਮਾਲੀਆ-ਵੈਸ਼ਨਵ ਅਗਲੀ ਖ਼ਬਰ ਬਾਬਾ ਸੋਭਾ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 15 ਨੂੰ
Ad Position 24