14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 21-02-2026
ਸੁਭਾਨਪੁਰ, 20 ਫਰਵਰੀ (ਸਤਨਾਮ ਸਿੰਘ)-ਸੁਭਾਨਪੁਰ ਦੇ ਰੇਲਵੇ ਫਾਟਕ ਤੋਂ ਥੋੜ੍ਹਾ ਅੱਗੇ ਗੁਰਦੁਆਰਾ ਸੰਤ ਸਰ ਸਾਹਿਬ ਦੇ ਨਜ਼ਦੀਕ ਇਕ ਨੌਜਵਾਨ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜੀ.ਆਰ.ਪੀ. ਪੁਲਿਸ ਦੇ ਏ.ਐਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਰਮੀਦੀ ਦੇ ਨਜ਼ਦੀਕ ਰੇਲਵੇ ਲਾਈਨਾਂ ਵਿਚ ਪਈ ਹੈ | ਉਨ੍ਹਾਂ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਮਿ੍ਤਕ ਨੌਜਵਾਨ ਜਿਸ ਦੀ ਉਮਰ ਕਰੀਬ 30 ਸਾਲ ਦੀ ਜਾਪਦੀ ਸੀ ਜੋ ਪ੍ਰਵਾਸੀ ਮਜ਼ਦੂਰ ਲੱਗ ਰਿਹਾ ਸੀ | ਜਿਸ ਨੇ ਨੀਲੀ ਗੂੜੇ੍ਹ ਰੰਗ ਦੀ ਜੀਨ ਤੇ ਅੱਧੀ ਬਾਂਹ ਵਾਲੀ ਟੀ-ਸ਼ਰਟ ਪਹਿਨੀ ਹੋਈ ਸੀ, ਜੋ ਪੈਰਾ ਤੋਂ ਨੰਗਾ ਸੀ | ਉਸ ਦੇ ਕੋਲੋਂ ਇਕ ਭਗਵੇ ਰੰਗ ਦਾ ਪਰਨਾ ਮਿਲਿਆ ਹੈ | ਉਸ ਦੀ ਜੇਬ ਵਿਚੋਂ ਸ਼ਨਾਖ਼ਤ ਕਰਨ ਲਈ ਕੋਈ ਵੀ ਆਈ.ਡੀ. ਪਰੂਫ਼ ਨਹੀਂ ਮਿਲਿਆ | ਉਨ੍ਹਾਂ ਨੇ ਨਜ਼ਦੀਕੀ ਪਿੰਡਾਂ ਵਿਚੋਂ ਮੋਹਤਬਰ ਵਿਅਕਤੀਆਂ ਨੂੰ ਬੁਲਾ ਕੇ ਲਾਸ਼ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਪਰ ਨਹੀਂ ਹੋਈ | ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸ਼ਨਾਖ਼ਤ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੋਰਚਰੀ ਵਿਚ ਰਖਵਾ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਅਸਲ੍ਹੇ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਗੋਮਤੀ ਨਦੀ ਨੂੰ ਸੀਚੇਵਾਲ ਮਾਡਲ ਨਾਲ ਸਾਫ਼ ਕੀਤਾ ਜਾ ਸਕਦਾ ਹੈ- ਸੰਤ ਸੀਚੇਵਾਲ
Ad Position 24