14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸੀ.ਆਈ.ਏ. ਸਟਾਫ਼ ਵਲੋਂ ਅਸਲ੍ਹੇ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-02-2026
ਕਪੂਰਥਲਾ, 20 ਫਰਵਰੀ (ਸਡਾਨਾ)- ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ.ਪੀ.ਡੀ. ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਡੀ.ਐੱਸ.ਪੀ. ਸੁਖਪਾਲ ਸਿੰਘ ਤੇ ਡੀ.ਐੱਸ.ਪੀ. ਡੀ. ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਰਮਨ ਕੁਮਾਰ ਤੇ ਉਨ੍ਹਾਂ ਦੀ ਟੀਮ ਵਲੋਂ ਦੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ | ਐਸ.ਪੀ. ਵਿਰਕ ਨੇ ਦੱਸਿਆ ਕਿ ਏ.ਐਸ.ਆਈ. ਜਸਬੀਰ ਸਿੰਘ ਨੇ ਗਸ਼ਤ ਦੌਰਾਨ ਵਿਲਾ ਕੋਠੀ ਨੇੜੇ ਕਥਿਤ ਦੋਸ਼ੀ ਜੋਬਨਦੀਪ ਸਿੰਘ ਉਰਫ਼ ਤਾਊ ਵਾਸੀ ਕੋਕਲਪੁਰ ਤੇ ਕਰਨ ਕੁਮਾਰ ਉਰਫ਼ ਕਰਨ ਵਾਸੀ ਬੇਗੋਵਾਲ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਦੋ ਦੇਸੀ ਪਿਸਟਲ ਤੇ 5 ਜਿੰਦਾ ਰੌਂਦ ਬਰਾਮਦ ਕੀਤੇ ਜਿਨ੍ਹਾਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਅਸਲ੍ਹਾ ਐਕਟ ਅਧੀਨ ਕੇਸ ਦਰਜ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਐਸ.ਪੀ. ਵਿਰਕ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਜੋਬਨਦੀਪ ਸਿੰਘ ਉਰਫ਼ ਤਾਊ ਵਿਰੁੱਧ ਥਾਣਾ ਸੁਭਾਨਪੁਰ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਹੈ ਜਦਕਿ ਕਰਨ ਕੁਮਾਰ ਉਰਫ਼ ਕਰਨ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਇਰਾਦਾ ਕਤਲ, ਨਸ਼ਾ ਤਸਕਰੀ ਤੇ ਲੜਾਈ ਝਗੜੇ ਆਦਿ ਦੇ 6 ਮੁਕੱਦਮੇ ਪਹਿਲਾਂ ਤੋਂ ਹੀ ਦਰਜ ਹਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਹੋ ਵੀ ਬਰਾਮਦਗੀ ਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/> ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
Ad Position 24