14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/>

Ad Position 21
No active advertisement
ਅਜੀਤ ਡੈਸਕ 21-02-2026
ਫਗਵਾੜਾ, 20 ਫ਼ਰਵਰੀ (ਹਰਜੋਤ ਸਿੰਘ ਚਾਨਾ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜਾਰੀ ਰੈੱਡ ਅਲਰਟ ਦੇ ਦੌਰਾਨ ਫਗਵਾੜਾ ਪੁਲਿਸ ਵੱਲੋਂ ਡੀ.ਐਸ.ਪੀ. ਭਾਰਤ ਭੂਸ਼ਨ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਫਗਵਾੜਾ ਦੇ ਪਿੰਡ ਨੰਗਲ ਮੱਝਾਂ ਦੇ ਮੋੜ 'ਤੇ ਜੀ.ਟੀ. ਰੋਡ 'ਤੇ ਹਾਈਟੈੱਕ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਅਪਰਾਧਿਕ ਗਤੀਵਿਧੀਆਂ 'ਤੇ ਰੋਕ ਲਗਾਉਣ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਨਾਕੇ ਲਗਾਏ ਜਾਂਦੇ ਹਨ | ਇਸ ਮੌਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਝ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਐੱਸ.ਐੱਚ.ਓ ਟਰੈਫ਼ਿਕ ਅਮਨ ਕੁਮਾਰ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਪਲਾਹੀ ਗੇਟ ਵਿਖੇ ਸੀਵਰੇਜ ਜਾਮ ਹੋਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਅਸਲ੍ਹੇ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>
Ad Position 24