12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਲਾਹੀ ਰੋਡ ਦੇ ਨਿਰਮਾਣ ਦਾ ਕੰਮ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 21-02-2026
ਫਗਵਾੜਾ, 20 ਫ਼ਰਵਰੀ (ਹਰਜੋਤ ਸਿੰਘ ਚਾਨਾ)-ਪਿੰਡ ਪਲਾਹੀ ਤੇ ਹੋਰ ਪੰਡਾਂ ਨੂੰ ਜੋੜਨ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰ ਦਿੱਤਾ ਗਿਆ, ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ | ਇਸ ਮੌਕੇ ਡਾ. ਚੱਬੇਵਾਲ ਨੇ ਭਰੋਸਾ ਦੁਆਇਆ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਬੰਗਾ ਰੋਡ ਦੀ ਸੜਕ ਦਾ ਕੰਮ ਵੀ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਰਨ ਵਾਲੀ ਕੰਪਨੀ ਅਗਲੇ ਪੰਜ ਸਾਲ ਤੱਕ ਇਸ ਦੀ ਦੇਖਭਾਲ ਅਤੇ ਰੱਖ-ਰਖਾਅ ਵੀ ਕਰੇਗੀ | ਵਰਨਣਯੋਗ ਹੈ ਕਿ ਫਗਵਾੜਾ ਨੂੰ ਇਤਿਹਾਸਕ ਪਿੰਡ ਪਲਾਹੀ ਤੇ ਹੋਰ ਲਗਭਗ 25 ਪਿੰਡਾਂ ਨਾਲ ਜੋੜਨ ਵਾਲੀ ਇਹ ਸੜਕ ਪਿਛਲੇ ਕਰੀਬ 12 ਸਾਲਾਂ ਤੋਂ ਬਹੁਤ ਹੀ ਖਸਤਾ ਹਾਲ 'ਚ ਸੀ | ਇਲਾਕਾ ਵਾਸੀਆਂ ਵੱਲੋਂ ਕਈ ਵਾਰ ਪ੍ਰਸ਼ਾਸਨ ਤੇ ਸਰਕਾਰ ਕੋਲ ਇਸ ਸੜਕ ਦੀ ਮੁਰੰਮਤ ਜਾਂ ਨਿਰਮਾਣ ਲਈ ਮੰਗ ਕੀਤੀ ਗਈ ਸੀ ਤੇ ਹੁਣ ਇਸ ਸੜਕ ਦਾ ਮੁੜ ਨਿਰਮਾਣ ਸ਼ੁਰੂ ਕੀਤਾ ਗਿਆ ਹੈ | ਇਸ ਸੜਕ ਦੇ ਨਾ ਬਣਨ ਕਾਰਨ ਪਿੰਡਾਂ ਨੂੰ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਲੋਕ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸਨ | ਇਸ ਮੌਕੇ ਆਪ ਹਲਕਾ ਇੰਚਾਰਜ ਹਰਜੀ ਮਾਨ, ਡਿਪਟੀ ਮੇਅਰ ਵਿੱਕੀ ਸੂਦ, ਸਰਬਜੀਤ ਸਿੰਘ ਚਾਨਾ, ਹਰਪ੍ਰੀਤ ਸਿੰਘ ਭੋਗਲ, ਗੁਰਮੀਤ ਪਲਾਹੀ ਸਮੇਤ ਕਈ ਪ੍ਰਮੁੱਖ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਮੁਫ਼ਤ ਡਾਇਲੈਸਿਸ ਸੈਂਟਰ ਦੀ ਪ੍ਰਬੰਧਕ ਕਮੇਟੀ 'ਚ ਨਵੇਂ ਮੈਂਬਰ ਸ਼ਾਮਲ <br/> ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਦੋ ਦਿਨਾਂ ਸਾਲਾਨਾ ਇਨਾਮ ਵੰਡ ਸਮਾਰੋਹ ਕੱਲ੍ਹ ਤੋਂ <br/>
Ad Position 24