ਕਪੂਰਥਲਾ, 20 ਫਰਵਰੀ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਇੰਜੀਨੀਅਰਿੰਗ ਕੋਰਸਾਂ ਦੀਆਂ ਸਾਰੀਆਂ ਸ਼ਾਖਾਵਾਂ ਲਈ ਇਕ ਸਾਂਝੀ ਫਰੈਸ਼ਰ ਪਾਰਟੀ ਸਬੰਧੀ ਯੂਨੀਵਰਸਿਟੀ ਕੈਂਪਸ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਸੁਸ਼ੀਲ ਮਿੱਤਲ ਮੁੱਖ ਮਹਿਮਾਨ ਵਜੋਂ ਤੇ ਡਾ. ਨਵਦੀਪਕ ਸੰਧੂ ਰਜਿਸਟਰਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਯੂਨੀਵਰਸਿਟੀ ਦੇ ਅਕਾਦਮਿਕ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਵਲੋਂ ਗਿਆਨ ਦੀ ਜੋਤੀ ਜਗਾਉਣ ਉਪਰੰਤ ਹੋਈ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸੁਸ਼ੀਲ ਮਿੱਤਲ ਨੇ ਯੂਨੀਵਰਸਿਟੀ ਦੇ ਇਤਿਹਾਸ ਤੇ ਇਸ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਦੇ ਵਿਸ਼ਵ ਵਿਆਪੀ ਪੱਧਰ ਦੇ ਲਾਭ ਤੇ ਮਾਨਤਾ ਬਾਰੇ ਚਾਨਣਾ ਪਾਇਆ | ਉਨ੍ਹਾਂ ਯੂਨੀਵਰਸਿਟੀ ਦੇ ਸਾਰੇ ਕੈਂਪਸ (ਮੁੱਖ ਕੈਂਪਸ) ਕਪੂਰਥਲਾ, ਅੰਮਿ੍ਤਸਰ, ਬਟਾਲਾ, ਹੁਸ਼ਿਆਰਪੁਰ ਤੇ ਮੋਹਾਲੀ 'ਚ ਸਿੱਖਿਆ ਦੇ ਵਿਲੱਖਣ ਪੱਧਰ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਮਾਗਮ 'ਚ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੀ ਕੋਰ ਕਮੇਟੀ ਵਿਚ ਡੀਨ ਅਕਾਦਮਿਕ ਤੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਯਾਦਵਿੰਦਰ ਸਿੰਘ ਬਰਾੜ, ਡੀਨ ਕਾਲਜ ਵਿਕਾਸ ਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਬਲਕਾਰ ਸਿੰਘ, ਡੀਨ ਵਿਦਿਆਰਥੀ ਭਲਾਈ ਤੇ ਇਲੈਕਟੋ੍ਰਨਿਕਸ ਵਿਭਾਗ ਦੇ ਮੁਖੀ ਡਾ. ਸਤਬੀਰ ਸਿੰਘ, ਐਸੋਸੀਏਟ ਡੀਨ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਰਾਜੀਵ ਕੁਮਾਰ ਬੇਦੀ ਤੇ ਐਸੋਸੀਏਟ ਡੀਨ ਪੀ.ਐਂਡ ਈ.ਪੀ. ਤੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਰਜੀਵ ਚੌਹਾਨ, ਯੂਨੀਵਰਸਿਟੀ ਦੇ ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਵਿਚ ਐਮ.ਜੀ.ਐਨ. ਪਬਲਿਕ ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਵਾਲੀਆ, ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ, ਸਾਈਾ ਦਾਸ ਸਕੂਲ ਜਲੰਧਰ ਪਿ੍ੰਸੀਪਲ ਰਕੇਸ਼ ਸ਼ਰਮਾ ਤੇ ਫੈਕਲਟੀ ਮੈਂਬਰਾਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਦੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਤੇ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲਾਂ ਨੂੰ ਡਾ. ਸੁਸ਼ੀਲ ਮਿੱਤਲ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |