ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵੱਖ-ਵੱਖ ਡਿਜ਼ਾਈਨਾਂ ਦੇ ਹੈਾਡ ਬੈਗ, ਘਰਾਂ ਵਿਚ ਵਰਤਿਆ ਜਾਣ ਵਾਲਾ ਸਮਾਨ, ਹੈਂਡ ਪੇਂਟਿੰਗ, ਬਲਾਕ ਪੇਂਟਿੰਗ ਤੇ ਹੋਰ ਸਮਾਨ ਬਣਾ ਕੇ ਪ੍ਰਦਰਸ਼ਿਤ ਕੀਤਾ | ਇਸ ਗਤੀਵਿਧੀ ਵਿਚ ਕਾਲਜ ਦੇ ਫ਼ੈਸ਼ਨ ਡਿਜ਼ਾਈਨ ਵਿਭਾਗ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਵਲੋਂ ਬਣਾਏ ਗਏ ਸਮਾਨ ਨੂੰ ਬਹੁਤ ਹੀ ਨੀਝ ਨਾਲ ਦੇਖਿਆ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ | ਕਾਲਜ ਦੇ ਪਿ੍ੰਸੀਪਲ ਨੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |