12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਾਰਡ 12 'ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 21-02-2026
ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ 12 ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਸ਼ਾਲ ਕੈਂਪ ਦੀ ਸ਼ੁਰੂਆਤ ਵਾਰਡ ਇੰਚਾਰਜ ਜਤਿੰਦਰ ਸੇਠੀ ਵੱਲੋਂ ਕਰਵਾਈ ਗਈ | ਕੈਂਪ ਦੌਰਾਨ ਕਈ ਲੋਕਾਂ ਨੇ ਪਹੁੰਚ ਕਰਕੇ ਆਪਣੇ ਹੈਲਥ ਕਾਰਡ ਬਣਵਾ ਕੇ ਸਰਕਾਰੀ ਯੋਜਨਾ ਦਾ ਲਾਭ ਲਿਆ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ ਪੁੱਜੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਹਿਤੈਸ਼ੀ ਯੋਜਨਾ ਸਿਹਤ ਖੇਤਰ ਵਿਚ ਮੀਲ ਪੱਥਰ ਸਾਬਤ ਹੋ ਰਹੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਲਈ ਰਾਹਤ ਦਾ ਸਾਧਨ ਬਣ ਚੁੱਕੀ ਹੈ | ਹੁਣ ਕਿਸੇ ਨੂੰ ਵੀ ਇਲਾਜ ਲਈ ਕਰਜ਼ਾ ਲੈਣ ਜਾਂ ਆਰਥਿਕ ਬੋਝ ਝੱਲਣ ਦੀ ਲੋੜ ਨਹੀਂ ਪਵੇਗੀ ਤੇ ਹਰ ਯੋਗ ਪਰਿਵਾਰ ਤੱਕ ਇਹ ਸਹੂਲਤ ਪਹੁੰਚਾਉਣ ਲਈ ਅਸੀਂ ਵਚਨਬੱਧ ਹਾਂ | ਉਨ੍ਹਾਂ ਇਹ ਵੀ ਕਿਹਾ ਕਿ ਸੁਲਤਾਨਪੁਰ ਲੋਧੀ ਵਿਚ ਲਗਾਤਾਰ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਪੱਧਰ 'ਤੇ ਇਹ ਮੁਹਿੰਮ ਜਾਰੀ ਰਹੇਗੀ | ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲਾਭਪਾਤਰੀਆਂ ਨੂੰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕੀਤੀ ਗਈ | ਵੱਡੀ ਗਿਣਤੀ ਵਿਚ ਮਹਿਲਾਵਾਂ ਤੇ ਬਜ਼ੁਰਗਾਂ ਨੇ ਵੀ ਹਿੱਸਾ ਲੈ ਕੇ ਆਪਣੀ ਹਾਜ਼ਰੀ ਦਰਜ ਕਰਵਾਈ | ਇਲਾਕਾ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣ ਤਾਂ ਜੋ ਹਰ ਘਰ ਤੱਕ ਸਿਹਤ ਸੁਵਿਧਾਵਾਂ ਪਹੁੰਚ ਸਕਣ | ਇਸ ਮੌਕੇ ਆਪ ਦੇ ਸ਼ਹਿਰੀ ਪ੍ਰਧਾਨ ਰਜੀਵ ਧੀਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਆੜਤੀ ਆਗੂ ਸਤਪਾਲ ਮਦਾਨ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਜਤਿੰਦਰ ਸੇਠੀ, ਕੌਂਸਲਰ ਰਜਿੰਦਰ ਸਿੰਘ, ਪ੍ਰਧਾਨ ਸੁਰਿੰਦਰ ਅਰੋੜਾ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਰਾਹੁਲ ਸ਼ਰਮਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੱਡਾ ਸੁਭਾਨਪੁਰ ਚੌਕ ਵਿਖੇ 33ਵਾਂ ਕੀਰਤਨ ਦਰਬਾਰ 22 ਨੂੰ ਅਗਲੀ ਖ਼ਬਰ 'ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਮਕਾਨ ਬਣਾਉਣ ਦੀਆਂ ਸੇਵਾਵਾਂ ਜਾਰੀ-ਭੰਡਾਲ <br/>
Ad Position 24