ਸੁਭਾਨਪੁਰ, 20 ਫਰਵਰੀ (ਸਤਨਾਮ ਸਿੰਘ) - ਐਨ.ਆਰ.ਆਈ. ਵੀਰਾਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਅੱਡਾ ਸੁਭਾਨਪੁਰ ਚੌਕ 'ਚ 33ਵਾਂ ਮਹਾਨ ਕੀਰਤਨ ਦਰਬਾਰ 22 ਫਰਵਰੀ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਡਾਕਟਰ ਗੁਰਭੇਜ ਸਿੰਘ ਔਲਖ ਤੇ ਸਕੱਤਰ ਅਵਤਾਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਕੀਰਤਨ ਦਰਬਾਰ ਵਿਚ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਕੀਰਤਨ ਦਰਬਾਰ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਨਛੱਤਰ ਸਿੰਘ ਤੇ ਭਾਈ ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਫ਼ਤਿਹਗੜ੍ਹ ਸਾਹਿਬ ਭਾਈ ਹਰਪਾਲ ਸਿੰਘ ਕਥਾਵਾਚਕ, ਭਾਈ ਹਰਵਿੰਦਰ ਸਿੰਘ ਲਿਟਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਾਲੇ, ਕਵੀਸ਼ਰੀ ਜਥਾ ਭਾਈ ਕੇਵਲ ਸਿੰਘ ਮਹਿਤਾ, ਭਾਈ ਕੁਲਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੰਤ ਸਰ ਸਾਹਿਬ ਵਾਲੇ ਤੇ ਭਾਈ ਜਸਪਾਲ ਸਿੰਘ ਯੂ.ਕੇ. ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੁਆਰਾ ਨਿਹਾਲ ਕਰਨਗੇ |