ਕਪੂਰਥਲਾ, 21 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕਚਹਿਰੀ ਕੰਪਲੈਕਸ ਵਿਚ ਤਰੀਕ ਭੁਗਤ ਕੇ ਵਾਪਸ ਘਰ ਆ ਰਹੇ ਇਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਸਾਹਿਲ ਪੁੱਤਰ ਰਕੇਸ਼ ਕੁਮਾਰ ਵਾਸੀ ਲਕਸ਼ਮੀ ਨਗਰ ਨੇ ਦੱਸਿਆ ਕਿ ਉਸਦੀ ਅੱਜ ਕਚਹਿਰੀ ਕੰਪਲੈਕਸ ਵਿਚ ਤਰੀਕ ਸੀ ਤੇ ਜਦੋਂ ਉਹ ਤਰੀਕ ਭੁਗਤ ਕਿ ਵਾਪਸ ਘਰ ਆ ਰਿਹਾ ਸੀ ਤਾਂ ਕਚਹਿਰੀ ਕੰਪਲੈਕਸ ਦੇ ਬਾਹਰ ਹੀ ਤਿੰਨ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਘੇਰ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |