26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਸੁਭਾਨਪੁਰ, 21 ਫਰਵਰੀ (ਸਤਨਾਮ ਸਿੰਘ)- ਥਾਣਾ ਸੁਭਾਨਪੁਰ ਦੀ ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ.ਆਈ. ਸੁਖਵਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਟੀ- ਪੁਆਇੰਟ ਰਮੀਦੀ ਦੇ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਦੇਖ ਕੇ ਆਪਣੀ ਜੇਬ ਵਿਚੋਂ ਇਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਤੇ ਆਪ ਤੇਜ਼ ਕਦਮੀ ਪਿੱਛੇ ਨੂੰ ਤੁਰ ਪਿਆ ਜਿਸ ਨੂੰ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਪ੍ਰਵੀਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਵਿਖੇ ਪੰਜਾਬੀ ਮਾਂ-ਬੋਲੀ ਚੇਤਨਾ ਮਾਰਚ ਕੱਢਿਆ <br/> ਅਗਲੀ ਖ਼ਬਰ ਤਰੀਕ ਭੁਗਤ ਕੇ ਆ ਰਹੇ ਨੌਜਵਾਨ ਦੀ ਹੋਰਨਾਂ ਨੌਜਵਾਨਾਂ ਵਲੋਂ ਕੁੱਟਮਾਰ <br/>
Ad Position 24