26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 22-02-2026
ਸੁਭਾਨਪੁਰ, 21 ਫਰਵਰੀ (ਸਤਨਾਮ ਸਿੰਘ)- ਥਾਣਾ ਸੁਭਾਨਪੁਰ ਦੀ ਪੁਲਸ ਨੂੰ ਪਿੰਡ ਹਮੀਰਾ ਦੇ ਪੁਲ ਦੇ ਨਜ਼ਦੀਕ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਡਿਊਟੀ ਅਫ਼ਸਰ ਏ.ਐਸ.ਆਈ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਹਮੀਰਾ ਦੇ ਪੁਲ ਦੇ ਨਜ਼ਦੀਕ ਪਈ ਹੈ | ਜਦੋਂ ਉਨ੍ਹਾਂ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਲਾਸ਼ ਦੀ ਸ਼ਨਾਖ਼ਤ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕੇ ਮਿ੍ਤਕ ਵਿਅਕਤੀ ਨੇ ਚਿੱਟੀ ਤੇ ਫ਼ਿਰੋਜ਼ੀ ਲਾਈਨਾਂ ਵਾਲੀ ਕਾਲੀ ਟੀ ਸ਼ਰਟ ਤੇ ਉੱਪਰ ਨੀਲੀ ਕਮੀਜ਼ ਪਹਿਨੀ ਹੋਈ ਸੀ | ਉਨ੍ਹਾਂ ਨੇ ਨਜ਼ਦੀਕੀ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੋਂ ਲਾਸ਼ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸ਼ਨਾਖ਼ਤ ਨਹੀਂ ਹੋ ਸਕੀ | ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਯੂ. ਕੇ. ਜੀ. ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਸੰਬੰਧੀ ਸਮਾਗਮ <b... ਅਗਲੀ ਖ਼ਬਰ ਰੇਲਵੇ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24